ਪੱਤਰ ਪ੍ਰੇਰਕ
ਰੂਪਨਗਰ, 29 ਅਕਤੂਬਰ
ਜੀਨੀਅਸ ਇੰਟਰਨੈਸ਼ਲ ਪਬਲਿਕ ਸਕੂਲ ਸੋਲਖੀਆਂ ਨੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ ਪੰਜਾਬ ਦੁਆਰਾ ਦਿੱਤਾ ਜਾਣ ਵਾਲਾ ਕੌਮੀ ਪੁਰਸਕਾਰ ਪ੍ਰਾਪਤ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧੀ ਸਕੂਲ ਦੀ ਡਾਇਰੈਕਟਰ ਗੁਰਪ੍ਰੀਤ ਮਾਥੁਰ ਨੇ ਦੱਸਿਆ ਕਿ ਫੈਪ ਵੱਲੋਂ ਸਕੂਲ ਨੂੰ ਦਿੱਤਾ ਗਿਆ ਉਤਮ ਸਕੂਲ ਐਵਾਰਡ-2022 ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ ਪ੍ਰੋਗਰਾਮ ਦੌਰਾਨ ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਪੂਨਮ ਡੋਗਰਾ ਅਤੇ ਉਪ ਪ੍ਰਿੰਸੀਪਲ ਭੁਪਿੰਦਰ ਕੌਰ ਦੁਆਰਾ ਪ੍ਰਾਪਤ ਕੀਤਾ ਗਿਆ।