ਘਨੌਲੀ: ਵਿਧਾਇਕ ਦਿਨੇਸ਼ ਚੱਢਾ ਨੇ ਪਹਿਲੀ ਤਨਖਾਹ ਵਿੱਚੋਂ ਧਰਨਾਕਾਰੀਆਂ ਨੂੰ ਦਿੱਤਾ ਪ੍ਰਦੂਸ਼ਣ ਮਾਪਕ ਯੰਤਰ

ਘਨੌਲੀ: ਵਿਧਾਇਕ ਦਿਨੇਸ਼ ਚੱਢਾ ਨੇ ਪਹਿਲੀ ਤਨਖਾਹ ਵਿੱਚੋਂ ਧਰਨਾਕਾਰੀਆਂ ਨੂੰ ਦਿੱਤਾ ਪ੍ਰਦੂਸ਼ਣ ਮਾਪਕ ਯੰਤਰ

ਜਗਮੋਹਨ ਸਿੰਘ

ਘਨੌਲੀ, 6 ਜੁਲਾਈ

ਇਥੇ ਪਿੰਡ ਦਬੁਰਜੀ ਨੇੜੇ ਥਰਮਲ ਪਲਾਂਟ ਅਤੇ ਅੰਬੂਜਾ ਸੀਮਿੰਟ ਫੈਕਟਰੀ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨਾ ਦੇ ਰਹੇ ਧਰਨਾਕਾਰੀਆਂ ਨੂੰ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੁਆਰਾ ਆਪਣੀ ਪਹਿਲੀ ਤਨਖਾਹ ਵਿੱਚੋਂ ਪੰਜਾਹ ਹਜ਼ਾਰ ਰੁਪਏ ਦੀ ਕੀਮਤ ਦਾ ਪ੍ਰਦੂਸ਼ਣ ਮਾਪਣ ਵਾਲਾ ਯੰਤਰ ਲੈ ਕੇ ਦਿੱਤਾ ਗਿਆ ਹੈ। ਉਨ੍ਹਾਂ ਧਰਨਾਕਾਰੀਆਂ ਨੂੰ ਇਹ ਯੰਤਰ ਖੁਦ ਧਰਨਾ ਸਥਾਨ ’ਤੇ ਪੁੱਜ ਕੇ ਭੇਟ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬੇਸ਼ੱਕ ਉਹ 21 ਅਪਰੈਲ ਤੋਂ ਚੱਲ ਰਹੇ ਧਰਨੇ ਵਿੱਚ ਹੁਣ ਪਹਿਲੀ ਵਾਰ ਪੁੱਜੇ ਹਨ ਪਰ ਉਹ ਲਗਾਤਾਰ ਧਰਨੇ ਦੀ ਅਗਵਾਈ ਕਰ ਰਹੇ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਉਹ ਆਪਣੇ ਪੱਧਰ ’ਤੇ ਵੱਖ ਵੱਖ ਮਹਿਕਮਿਆਂ ਨਾਲ ਚਿੱਠੀ ਪੱਤਰ ਕਰਕੇ ਸਮੱਸਿਆ ਦੇ ਸਥਾਈ ਹੱਲ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਲਦੀ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਕਰ ਲੋਕਾਂ ਦੀਆਂ ਸਮੱਸਿਆਵਾਂ ਬਿਲਕੁਲ ਵਾਜਿਬ ਹਨ ਅਤੇ ਪ੍ਰਦੂਸ਼ਣ ਤੋਂ ਮੁਕਤੀ ਤੇ ਰੁਜ਼ਗਾਰ ਦੀ ਮੰਗ ਕਰ ਰਹੇ ਇਨ੍ਹਾਂ ਲੋਕਾਂ ਦਾ ਉਹ ਪੂਰੀ ਤਰ੍ਹਾਂ ਸਾਥ ਦੇਣਗੇ। ਇਸ ਮੌਕੇ ਤੇ ਰਾਜਿੰਦਰ ਸਿੰਘ ਘਨੌਲਾ, ਕੁਲਦੀਪ ਸਿੰਘ ਜੇਈ, ਤਜਿੰਦਰ ਸਿੰਘ ਸੋਨੀ ਸਾਬਕਾ ਸਰਪੰਚ ਲੋਹਗੜ੍ਹ ਫਿੱਡੇ ਤੇ ਅਮਰਜੀਤ ਕੌਰ ਸਰਪੰਚ ਨੂੰਹੋਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All