ਐਸ.ਏ.ਐਸ.ਨਗਰ(ਮੁਹਾਲੀ): ਸੋਹਾਣਾ ਜ਼ੋਨ ਦੀਆਂ ਬੀਐਸਐਚ ਆਰੀਆ ਸਕੂਲ ਵਿਖੇ ਹੋਈਆਂ ਸਕੂਲੀ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਝੰਡੀ ਰਹੀ। ਸਕੂਲ ਦੀ ਪ੍ਰਿੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਖੇਡ ਅਧਿਆਪਕ ਭੁਪਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਖੋ-ਖੋ ਦੇ 14 ਅਤੇ 17 ਸਾਲਾ ਵਰਗ ਵਿੱਚ ਲੜਕੇ ਅਤੇ ਲੜਕੀਆਂ ਦੋਵਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰਾਂ 19 ਸਾਲਾ ਵਰਗ ਦੀਆਂ ਲੜਕੀਆਂ ਵਿੱਚ ਜ਼ੋਨ ਵਿੱਚੋਂ ਪਹਿਲੇ ਸਥਾਨ ’ਤੇ ਰਹੀਆਂ। ਖੇਡ ਅਧਿਆਪਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਹੁਣ ਸਾਰੇ ਜੇਤੂ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸੋਹਾਣਾ ਜ਼ੋਨ ਦੀ ਅਗਵਾਈ ਕਰਨਗੇ। -ਖੇਤਰੀ ਪ੍ਰਤੀਨਿਧ