ਸੀਟੀਯੂ ਬੱਸ ਹੇਠ ਆਊਣ ਕਾਰਨ ਲੜਕੀ ਦੀ ਮੌਤ

ਸੀਟੀਯੂ ਬੱਸ ਹੇਠ ਆਊਣ ਕਾਰਨ ਲੜਕੀ ਦੀ ਮੌਤ

ਹਾਦਸੇ ਮਗਰੋਂ ਹਾਈਵੇਅ ’ਤੇ ਲੱਗਿਆ ਜਾਮ। -ਫੋਟੋ: ਰੂਬਲ

ਹਰਜੀਤ ਸਿੰਘ 
ਜ਼ੀਰਕਪੁਰ, 22 ਅਕਤੂਬਰ

ਚੰਡੀਗੜ੍ਹ-ਅੰਬਾਲਾ ਸੜਕ ’ਤੇ ਅੱਜ ਸੀਟੀਯੂ ਬੱਸ ਦੀ ਲਪੇਟ ਵਿੱਚ ਆਊਣ ਕਾਰਨ ਐਕਟਿਵਾ ਸਵਾਰ ਲੜਕੀ ਦੀ  ਮੌਤ ਹੋ ਗਈ ਜਦਕਿ ਸਕੂਟਰ ਚਾਲਕ ਵਾਲ-ਵਾਲ ਬਚ ਗਿਆ। ਮ੍ਰਿਤਕ ਲੜਕੀ ਦੀ ਪਛਾਣ ਸਿਮਰਨ ਵਾਸੀ  ਰਾਏਪੁਰ ਕਲਾਂ ਵਜੋਂ ਹੋਈ ਹੈ। ਸੀਟੀਯੂ  ਬੱਸ ਨੇ ਐਕਟਿਵਾ ਸਵਾਰ ਲੜਕੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਜਿਸ ਕਾਰਨ ਉਸ ਦੀ ਮੌਕੇ ’ਤੇ  ਹੀ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ  ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨ ਆਪਣੇ ਜਾਣਕਾਰ ਨਾਲ ਸਕੂਟਰ ’ਤੇ ਸਵਾਰ ਹੋ ਕੇ ਚੰਡੀਗੜ੍ਹ ਵੱਲ ਜਾ ਰਹੀ ਸੀ। ਜਦੋਂ ਦੋਵੇਂ ਜਣੇ  ਹਾਈਵੇਅ ’ਤੇ ਸ਼ਰਮਾ ਫਾਰਮ ਕੋਲ ਫਲਾਈਓਵਰ ਦੇ ਉਪਰ ਚੜ੍ਹੇ ਤਾਂ ਪਿੱਛੋਂ ਆ ਰਹੀ ਸੀਟੀਯੂ  ਬੱਸ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ ਸਕੂਟਰ  ਚਲਾ ਰਿਹਾ ਲੜਕਾ ਖੱਬੇ ਪਾਸੇ  ਡਿੱਗ ਗਿਆ ਜਦਕਿ ਲੜਕੀ ਸੱਜੇ ਪਾਸੇ ਬੱਸ ਦੇ ਪਿਛਲੇ ਟਾਇਰਾਂ ਹੇਠ ਦਰੜੀ  ਗਈ। ਹਾਦੇ ਕਾਰਨ ਸੜਕ ’ਤੇ ਜਾਮ ਲੱਗ ਗਿਆ। ਪੁਲੀਸ ਨੇ ਲਾਸ਼ ਨੂੰ  ਕਬਜ਼ੇ ਵਿੱਚ ਲੈ ਕੇ ਬੱਸ ਅਤੇ ਐਕਟਿਵਾ ਨੂੰ ਇਕ ਪਾਸੇ ਕਰਵਾ ਕੇ ਜਾਮ ਖੁੱਲ੍ਹਵਾਇਆ। 

ਥਾਣਾ ਮੁਖੀ ਇੰਸਪੈਕਟਰ ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਐਕਟਿਵਾ ਚਾਲਕ ਦੇ ਬਿਆਨ ’ਤੇ ਕੇਸ ਦਰਜ ਕਰ ਕੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।                         

ਜ਼ਖ਼ਮੀ ਸਕੂਟਰ ਸਵਾਰ ਨੇ ਦਮ ਤੋੜਿਆ

ਲਾਲੜੂ (ਸਰਬਜੀਤ ਸਿੰਘ ਭੱਟੀ): ਅੰਬਾਲਾ-ਚੰਡੀਗੜ੍ਹ ਸੜਕ ’ਤੇ ਪਿੰਡ ਘੋਲੂਮਾਜਰਾ ਨੇੜੇ 50 ਸਾਲਾਂ ਦਾ ਸਕੂਟਰ ਸਵਾਰ ਵਿਅਕਤੀ ਅਣਪਛਾਤੀ ਕਾਰ ਦੀ ਲਪੇਟ ’ਚ ਆ ਕੇ ਜ਼ਖ਼ਮੀ ਹੋ ਗਿਆ ਸੀ ਜਿਸ ਦੀ ਪੀ.ਜੀ.ਆਈ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਵੇਰਵਿਆਂ ਅਨੁਸਾਰ ਪੂਰਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਘੋਲੂਮਾਜਰਾ ਸਕੂਟਰ ’ਤੇ ਆਪਣੇ ਪੁੱਤਰ ਨਾਲ ਮੁਬਾਰਿਕਪੁਰ ਦੀ ਪ੍ਰਾਈਵੇਟ ਫੈਕਟਰੀ ਵਿੱਚ ਕੰਮ ’ਤੇ ਜਾ ਰਿਹਾ ਸਨ। ਘੋਲੂਮਾਜਰਾ ਨੇੜੇ ਕਾਰ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ ਤੇ ਪੂਰਨ ਸਿੰਘ ਫੱਟੜ ਹੋ ਗਿਆ। ਉਸ ਨੂੰ ਪੀ.ਜੀ.ਆਈ ਦਾਖਲ ਕਰਵਾਇਆ ਗਿਆ ਜਿਥੇ ਅੱਜ ਉਸ ਦੀ ਮੌਤ ਹੋ ਗਈ। ਪੁਲੀਸ ਨੇ ਊਸ ਦੇ ਪੁੱਤਰ ਵਿਆਪਕ ਨੰਦ ਦੇ ਬਿਆਨ ’ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All