ਰਾਹੁਲ ਨੂੰ ਸਿਰੋਪਾਓ ਦੇਣਾ ਨਿੰਦਣਯੋਗ ਕਰਾਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਹੁਲ ਗਾਂਧੀ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰਪਾਓ ਦੇ ਕੇ ਸਿੱਖਾਂ ਦੇ ਅੱਲੇ ਜ਼ਖਮਾਂ ’ਤੇ ਨਮਕ ਛਿੜਕਿਆ ਹੈ। ਪੀਰਮੁਹੰਮਦ ਨੇ ਕਿਹਾ ਕਿ ਜਦੋਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲੋ ਨਾਤਾ ਤੋੜਿਆ ਸੀ ਤਾਂ ਉਨ੍ਹਾਂ ਸਾਫ ਕੀਤਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਨੇੜੇ ਲਿਆਉਣ ਦਾ ਕੁੱਝ ਦਿੱਲੀ ਬੈਠੇ ਅਕਾਲੀ ਲੀਡਰਾਂ ਨੇ ਬੀੜਾ ਚੁੱਕਿਆ ਹੈ।
Advertisement
Advertisement