ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਹੁਲ ਨੂੰ ਸਿਰੋਪਾਓ ਦੇਣਾ ਅਕਾਲੀ ਦਲ-ਕਾਂਗਰਸ ਗੱਠਜੋੜ ਦੀ ਸ਼ੁਰੂਆਤ: ਪੀਰਮੁਹੰਮਦ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਜੀ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਹੁਲ...
ਕਰਨੈਲ ਸਿੰਘ ਪੀਰਮੁਹੰਮਦ ।
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸ੍ਰੀ ਸਮਾਧ ਬਾਬਾ ਬੁੱਢਾ ਜੀ ਸਾਹਿਬ ਰਮਦਾਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰਪਾਓ ਦੇ ਕੇ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਨਮਕ ਛਿੜਕਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ-ਢੇਰੀ ਅਤੇ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਗਾਂਧੀ ਪਰਿਵਾਰ ਦੇ ਫਰਜ਼ੰਦ ਨੂੰ ਸਿਰਪਾਓ ਦੇਣਾ ਸਿੱਖ ਕੌਮ ਲਈ ਸ਼ਰਮਨਾਕ ਗੱਲ ਕੋਈ ਹੋਰ ਨਹੀਂ ਹੋ ਸਕਦੀ। ਪੀਰਮੁਹੰਮਦ ਨੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨਾਲੋਂ ਨਾਤਾ ਤੋੜਿਆ ਸੀ ਤਾਂ ਉਨ੍ਹਾਂ ਇੰਕਸਾਫ਼ ਕੀਤਾ ਸੀ ਕਿ ਅਕਾਲੀ ਦਲ ਅਤੇ ਕਾਂਗਰਸ ਨੂੰ ਨੇੜੇ ਲਿਆਉਣ ਦਾ ਕੁੱਝ ਦਿੱਲੀ ਬੈਠੇ ਅਕਾਲੀ ਲੀਡਰਾਂ ਨੇ ਬੀੜਾ ਚੁੱਕਿਆ ਹੋਇਆ ਹੈ। ਉਸੇ ਕੜੀ ਤਹਿਤ ਗਾਂਧੀ ਪਰਿਵਾਰ ਨੂੰ ਮੁਆਫ਼ੀ ਦਿਵਾਉਣ ਤੱਕ ਦੀ ਸਾਜ਼ਿਸ਼ ਸ਼ਾਮਲ ਹੈ ਅਤੇ ਉਸੇ ਕੜੀ ਤਹਿਤ ਸਿੱਖ ਸੰਗਤ ਦਾ ਗੁੱਸਾ ਚੈੱਕ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਾ ਸਾਹਿਬ ਵਿੱਚ ਰਾਹੁਲ ਗਾਂਧੀ ਨੂੰ ਸਿਰੋਪਾ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਸ਼ਮੂਲੀਅਤ ਵਾਲੇ ‘ਇੰਡੀਆ’ ਗੱਠਜੋੜ ਦੇ ਕੇਂਦਰੀ ਆਗੂਆਂ ਨਾਲ ਅਕਾਲੀ ਦਲ (ਬਾਦਲ) ਤਾਮਿਲਨਾਡੂ ਵਿੱਚ ਮੀਟਿੰਗ ਕਰ ਚੁੱਕਾ ਹੈ।

Advertisement
Advertisement
Show comments