DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘GMADA ਭ੍ਰਿਸ਼ਟਾਚਾਰ ਦਾ ਅੱਡਾ’: ‘ਆਪ’ ਦੇ ਸੰਸਦ ਮੈਂਬਰ ਕੰਗ ਨੇ ਗਮਾਡਾ ਦੀ ਕਾਰਵਾਈ ’ਤੇ ਸਵਾਲ ਚੁੱਕੇ; CM ਦਾ ਦਖ਼ਲ ਮੰਗਿਆ

Malvinder Singh Kang:ਵੱਖ ਵੱਖ ਮੁੱਦਿਆਂ ’ਤੇ ਪਹਿਲਾਂ ਵੀ ਅਵਾਜ਼ ਚੁੱਕਦੇ ਆ ਰਹੇ ਹਨ ਕੰਗ

  • fb
  • twitter
  • whatsapp
  • whatsapp
featured-img featured-img
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ।
Advertisement

ਆਮ ਆਦਮੀ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ ਭ੍ਰਿਸ਼ਟਾਚਾਰ ਦਾ ਅੱਡਾ ਕਰਾਰ ਦਿੰਦਿਆਂ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।

ਉਹ ਬੀਤੇ ਦਿਨੀਂ ਮੁਹਾਲੀ ਦੇ ਪਿੰਡ ਸੈਣੀ ਮਾਜਰਾ ਵਿੱਚ ਗਮਾਡਾ ਅਧਿਕਾਰੀਆਂ ਵੱਲੋਂ ਕੀਤੀ ਗਈ “ਦੁਕਾਨਾਂ ਦੀ ਚੋਣਵੀਂ ਤੋੜ-ਭੰਨ” ’ਤੇ ਪ੍ਰਤੀਕਿਰਿਆ ਦੇ ਰਹੇ ਸਨ। ਸ਼ਹਿਰੀ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ, “ਗਮਾਡਾ ਲੁੱਟ ਦਾ ਕੇਂਦਰ ਬਣ ਗਿਆ ਹੈ...” ਮੁਹਾਲੀ ਦਾ ਇਹ ਪਿੰਡ ਉਨ੍ਹਾਂ ਦੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਹਿੱਸਾ ਹੈ।

Advertisement

ਇਹ ਪਹਿਲਾ ਮੌਕਾ ਨਹੀਂ ਹੈ ਕਿ ਜਦੋਂ ਕੰਗ ਨੇ ਆਪਣੀ ਹੀ ਪਾਰਟੀ ਖ਼ਿਲਾਫ਼ ਬਿਆਨ ਦਿੱਤਾ ਹੋਵੇ। ਕੁਝ ਮਹੀਨੇ ਪਹਿਲਾਂ ਜਦੋਂ ਸੱਤ ‘ਆਪ’ ਰਾਜ ਸਭਾ ਮੈਂਬਰਾਂ ਨੇ ਅਸਤੀਫ਼ਾ ਦੇ ਕੇ ਭਾਜਪਾ ਜੁਆਇਨ ਕਰ ਲਈ ਸੀ, ਤਾਂ ਕੰਗ ਨੇ ਪਾਰਟੀ ਵਿੱਚ ਕੁਝ ਵਿਅਕਤੀਆਂ ਕੋਲ ਤਾਕਤ ਕੇਂਦਰਿਤ ਹੋਣ ਅਤੇ ਪਾਰਟੀ ਦੇ ਟੁੱਟਣ ਲਈ ਅੰਦਰੂਨੀ ਗੱਲਬਾਤ ਦੀ ਘਾਟ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

Advertisement

ਇਸੇ ਸਾਲ ਦੋ ਹੋਰ ਮੌਕਿਆਂ ’ਤੇ ਕੰਗ ਨੇ ਬਠਿੰਡਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੰਜਾਬ ਪੁਲੀਸ ਦੀ ਕਾਰਵਾਈ ਦੀ ਆਲੋਚਨਾ ਕੀਤੀ ਸੀ ਅਤੇ ਆਪਣੀ ਹੀ ਪਾਰਟੀ (ਆਪ) ਦੀ ਸਰਕਾਰ ਵਾਲੇ ਸੂਬੇ ਵਿੱਚ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਦੇ ਕੰਮਾਂ ’ਤੇ ਵੀ ਸਵਾਲ ਉਠਾਏ ਸਨ। ਦੱਸਣਯੋਗ ਹੈ ਕਿ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 2020 ਵਿੱਚ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਨ੍ਹਾਂ ਤਿੰਨਾਂ ਕਾਨੂੰਨਾਂ ਵਿਰੁੱਧ ਹੀ ਕਿਸਾਨਾਂ ਨੇ ਦਿੱਲੀ ਦੀਆਂ ਹੱਦਾਂ ’ਤੇ ਸਾਲ ਭਰ ਸੰਘਰਸ਼ ਕੀਤਾ ਸੀ। ਇਸ ਤੋਂ ਬਾਅਦ ਕੰਗ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਪਿਛਲੇ ਸਾਲ, ਉਹ ਲੈਂਡ ਪੂਲਿੰਗ ਨੀਤੀ (ਲੈਂਡ ਪਾਲਿਸੀ) ਵਿਰੁੱਧ ਬੋਲਣ ਵਾਲੇ ‘ਆਪ’ ਵਿੱਚ ਪਹਿਲੇ ਵਿਅਕਤੀ ਸਨ। ਇਸ ਪਾਲਿਸੀ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਸਾਲ 2024 ਦੀਆਂ ਆਮ ਚੋਣਾਂ ਵਿੱਚ ‘ਆਪ’ ਦੇ ਕਾਫ਼ੀ ਮਾੜੇ ਪ੍ਰਦਰਸ਼ਨ ਤੋਂ ਬਾਅਦ ਕੰਗ ਨੇ ਵਿਧਾਇਕਾਂ ਅਤੇ ਵੋਟਰਾਂ ਵਿਚਕਾਰ ਪਾੜੇ ਬਾਰੇ ਗੱਲ ਕੀਤੀ ਸੀ, ਜਿਸ ਕਾਰਨ ਪਾਰਟੀ 13 ਸੰਸਦੀ ਸੀਟਾਂ ਵਿੱਚੋਂ ਸਿਰਫ਼ ਤਿੰਨ ਹੀ ਜਿੱਤ ਸਕੀ ਸੀ।

ਉਨ੍ਹਾਂ ਕਿਹਾ, “ਮੈਨੂੰ ਪਿੰਡ ਦੇ ਲੋਕਾਂ ਦੇ ਕਈ ਫ਼ੋਨ ਆਏ ਕਿ ਇਹ ਤੋੜ-ਭੰਨ ਚੁਣ ਕੇ ਕੀਤੀ ਗਈ ਹੈ। ਮੈਂ ਅਥਾਰਟੀ ਦੇ ਅਧਿਕਾਰੀਆਂ ਨੂੰ ਫ਼ੋਨ ਕਰਕੇ ਕਿਹਾ ਕਿ ਉਨ੍ਹਾਂ ਨੂੰ ਨਿਰਪੱਖ ਹੋਣਾ ਚਾਹੀਦਾ ਹੈ ਅਤੇ ਜਾਂ ਤਾਂ ਸਾਰਿਆਂ ਦੇ ਨਾਜਾਇਜ਼ ਕਬਜ਼ੇ ਹਟਾਏ ਜਾਣ ਜਾਂ ਫਿਰ ਸਾਰਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇ।’’

ਕੰਗ ਨੇ ਕਿਹਾ ਕਿ, ‘‘ਮੈਂ ਮੁੱਖ ਮੰਤਰੀ ਦਾ ਧਿਆਨ ਇਸ ਪਾਸੇ ਖਿੱਚਣਾ ਚਾਹੁੰਦਾ ਹਾਂ ਕਿ ਅਥਾਰਟੀ ਵਿੱਚ ਭ੍ਰਿਸ਼ਟਾਚਾਰ ਬਹੁਤ ਵਧ ਗਿਆ ਹੈ ਅਤੇ ਸਾਨੂੰ ਉੱਥੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਲੋੜ ਹੈ। ਜਿਹੜੇ ਅਧਿਕਾਰੀ ਦੁਕਾਨਦਾਰਾਂ ਤੋਂ ਰਿਸ਼ਵਤ ਲੈਂਦੇ ਹਨ, ਉਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ ਅਤੇ ਜਿਹੜੇ ਪੈਸੇ ਨਹੀਂ ਦਿੰਦੇ, ਉਨ੍ਹਾਂ ਦੀਆਂ ਦੁਕਾਨਾਂ ਤੋੜ ਦਿੱਤੀਆਂ ਜਾਂਦੀਆਂ ਹਨ। ਇਹ ਗ਼ਰੀਬ ਲੋਕ ਹਨ, ਜੋ ਮੁਸ਼ਕਿਲ ਨਾਲ ਆਪਣਾ ਪੇਟ ਭਰਨ ਜੋਗਾ ਕਮਾਉਂਦੇ ਹਨ। ਉਨ੍ਹਾਂ ਦੀਆਂ ਦੁਕਾਨਾਂ/ਅਦਾਰਿਆਂ ’ਤੇ ਹੀ ‘ਪੀਲਾ ਪੰਜਾ’ (ਪੀਲੇ ਐਕਸਵੇਟਰ) ਦੀ ਵਰਤੋਂ ਕੀਤੀ ਜਾ ਰਹੀ ਹੈ,” ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਵੀਰਵਾਰ ਨੂੰ ਗਮਾਡਾ ਅਧਿਕਾਰੀਆਂ ਵਿਰੁੱਧ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਨਗੇ।

ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੇ ਬੀਤੀ ਦੇਰ ਰਾਤ ਇਸ ਮੁੱਦੇ ’ਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ (ਚੀਫ਼ ਐਡਮਿਨਿਸਟਰੇਟਰ) ਸੰਦੀਪ ਰਿਸ਼ੀ ਨਾਲ ਗੱਲ ਕੀਤੀ ਸੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਉਨ੍ਹਾਂ ਨੂੰ ਝਾੜ ਪਾਈ ਸੀ। ਉਨ੍ਹਾਂ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਗ਼ਰੀਬ ਲੋਕਾਂ ’ਤੇ ਹੋ ਰਹੇ ਇਸ ਜ਼ੁਲਮ ਨੂੰ ਰੋਕਣ ਅਤੇ ਸਾਰੇ ਭ੍ਰਿਸ਼ਟ ਅਧਿਕਾਰੀਆਂ ਦਾ ਤਬਾਦਲਾ ਕਰਨ।’’

Advertisement
×