DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

GMADA loan: ਗਮਾਡਾ ਦੀਆਂ ਜ਼ਮੀਨਾਂ ’ਤੇ ਕਰਜ਼ਾ ਮੁਹਾਲੀ ਵਾਸੀਆਂ ਨਾਲ ਠੱਗੀ: ਸਿੱਧੂ

ਸਰਕਾਰ ਦੇ ਫ਼ੈਸਲੇ ਵਿਰੁੱਧ ’ਚ ਹਲਕੇ ’ਚ ਲਾਮਬੰਦੀ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ
Advertisement
ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਮਾਡਾ ਵੱਲੋਂ 15 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਦੇ ਫ਼ੈਸਲੇ ਨੂੰ ਮੁਹਾਲੀ ਹਲਕੇ ਨਾਲ ਸਿੱਧੀ ਠੱਗੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ‘‘ਗ੍ਰੇਟਰ ਮੁਹਾਲੀ ਅਥਾਰਿਟੀ (ਗਮਾਡਾ) ਮੁਹਾਲੀ ਸ਼ਹਿਰ ਦੇ ਯੋਜਨਾਬੱਧ ਵਿਕਾਸ ਅਤੇ ਸਥਾਪਤੀ ਲਈ ਬਣਾਈ ਗਈ ਸੀ ਪਰ ਗਮਾਡਾ ਵੱਲੋਂ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਕੌਡੀ ਨਹੀਂ ਖਰਚੀ ਜਾ ਰਹੀ। ਮੁਹਾਲੀ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਐਕੁਆਇਰ ਕਰਕੇ ਬੈਂਕਾਂ ਕੋਲ ਗਿਰਵੀ ਰੱਖੇ ਜਾਣ ਨਾਲ ਗਮਾਡਾ ਦੀ ਆਰਥਿਕਤਾ ਪ੍ਰਭਾਵਿਤ ਹੋਵੇਗੀ ਜਿਸ ਦਾ ਸਿੱਧਾ ਅਸਰ ਮੁਹਾਲੀ ਸ਼ਹਿਰ ਤੇ ਪਵੇਗਾ।’’ ਉਨ੍ਹਾਂ ਪੰਜਾਬ ਸਰਕਾਰ ਵਲੋਂ ਗਮਾਡਾ ਨੂੰ 15,000 ਕਰੋੜ ਰੁਪਏ ਦਾ ਮੋਟਾ ਕਰਜ਼ਾ ਲੈਣ ਅਤੇ ਇਹ ਕਰਜ਼ਾ ਲੈਣ ਲਈ ਗੁਜਰਾਤ ਦੀ ਇੱਕ ਨਿੱਜੀ ਫਰਮ ਨੂੰ 191.16 ਕਰੋੜ ਰੁਪਏ ਦੀ ਮੋਟੀ ‘ਦਲਾਲੀ’ ਦੇਣ ਦੇ ਰਾਹ ਤੋਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਦਿੱਲੀ ਵਾਲਿਆਂ’ ਵੱਲੋਂ ਪੰਜਾਬ ਦੇ ਸ੍ਰੋਤਾਂ ਦੀ ਕੀਤੀ ਜਾ ਰਹੀ ਲੁੱਟ ਵਿਚ ਭਗਵੰਤ ਮਾਨ ਸਰਕਾਰ ਮੋਹਰਾ ਬਣੀ ਹੋਈ ਹੈ। ਇਸ ਦੌਰਾਨ ਮੁਹਾਲੀ ਤੋਂ ਆਜ਼ਾਦ ਕੌਂਸਲਰ ਕੁਲਦੀਪ ਕੌਰ ਧਨੋਆ ਨੇ ਕਿਹਾ ਕਿ ਗਮਾਡਾ ਕਰਜ਼ੇ ਤੋਂ ਬਚਣਾ ਚਾਹੀਦਾ ਹੈ।

Advertisement

Advertisement
Advertisement
×