DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

GMADA: ਮੈਗਾ ਦੀ ਅਗਵਾਈ ਹੇਠ ਗਮਾਡਾ ਦਫ਼ਤਰ ’ਚ ਮੁਜ਼ਾਹਰਾ

ਕਮੇਟੀ ਆਫ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਜ਼ ਐਂਡ ਸੁਸਾਇਟੀਜ਼ (ਮੈਗਾ), ਮੁਹਾਲੀ ਦੀ ਅਗਵਾਈ ਹੇਠ 100 ਤੋਂ ਵੱਧ ਵਸਨੀਕਾਂ ਅਤੇ ਵੱਖ-ਵੱਖ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਵਿੱਚ ਮੁਜ਼ਾਹਰਾ ਕੀਤਾ। ਉਨ੍ਹਾਂ ਪੀ ਆਰ-6 ਸੜਕ ਅਤੇ ਟੀ...

  • fb
  • twitter
  • whatsapp
  • whatsapp
featured-img featured-img
ਰੋਸ ਪ੍ਰਗਟ ਕਰਦੇ ਹੋਏ ਐਸੋਸੀਏਸ਼ਨ ਦੇ ਨੁਮਾਇੰਦੇ। -ਫੋਟੋ: ਵਿੱਕੀ ਘਾਰੂ
Advertisement

ਕਮੇਟੀ ਆਫ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਜ਼ ਐਂਡ ਸੁਸਾਇਟੀਜ਼ (ਮੈਗਾ), ਮੁਹਾਲੀ ਦੀ ਅਗਵਾਈ ਹੇਠ 100 ਤੋਂ ਵੱਧ ਵਸਨੀਕਾਂ ਅਤੇ ਵੱਖ-ਵੱਖ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਅੱਜ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਵਿੱਚ ਮੁਜ਼ਾਹਰਾ ਕੀਤਾ। ਉਨ੍ਹਾਂ ਪੀ ਆਰ-6 ਸੜਕ ਅਤੇ ਟੀ ਡੀ ਆਈ ਇਨਫਰਾਟੈਕ ਲਿਮਿਟਡ ਨਾਲ ਜੁੜੇ ਮਾਮਲਿਆਂ ਬਾਰੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਧਰਨਾਕਾਰੀ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮਿਲਣ ਗਏ ਸਨ ਪਰ ਉਹ ਵੱਖ-ਵੱਖ ਮੀਟਿੰਗਾਂ ਵਿੱਚ ਰੁੱਝੇ ਹੋਣ ਕਾਰਨ ਕਾਫ਼ੀ ਸਮਾਂ ਸਬੰਧਤ ਵਫ਼ਦ ਨੂੰ ਨਹੀਂ ਮਿਲ ਸਕੇ। ਇਸ ਮਗਰੋਂ ਵਸਨੀਕਾਂ ਨੇ ਨਾਅਰੇਬਾਜ਼ੀ ਆਰੰਭ ਦਿੱਤੀ।

ਰੋਸ ਪ੍ਰਦਰਸ਼ਨ ਆਰੰਭ ਹੋਣ ਮਗਰੋਂ ਮੁੱਖ ਪ੍ਰਸ਼ਾਸਕ ਬਾਹਰ ਆਏ ਅਤੇ ਪ੍ਰਦਰਸ਼ਨਕਾਰੀਆਂ ਨੂੰ ਮਿਲੇ। ਸੰਸਥਾ ਦੇ ਨੁਮਾਇੰਦਿਆਂ ਨੇ ਆਪਣੀ ਮੰਗ ਦੁਹਰਾਈ ਕਿ ਪੀ ਆਰ-6 ਸੜਕ ਨਾਲ ਸਬੰਧਤ ਚੱਲ ਰਹੇ ਮੁੱਦਿਆਂ ਅਤੇ ਵਸਨੀਕਾਂ ਵੱਲੋਂ ਲਗਾਏ ਦੋਸ਼ਾਂ ਦੇ ਮੱਦੇਨਜ਼ਰ ਟੀ ਡੀ ਆਈ ਇਨਫਰਾਟੈਕ ਲਿਮਿਟਡ ਨੂੰ ਕੋਈ ਹੋਰ ਮਨਜ਼ੂਰੀ, ਰਿਆਇਤ, ਸਮਾਂ-ਸੀਮਾ ਵਿੱਚ ਵਾਧਾ ਜਾਂ ਲਾਭ ਨਹੀਂ ਦਿੱਤਾ ਜਾਣਾ ਚਾਹੀਦਾ। ਸੰਸਥਾ ਦੇ ਨੁਮਾਇੰਦਿਆਂ ਨੇ ਪੀ ਆਰ-6 ਸੜਕ ਲਈ ਜ਼ਮੀਨ ਗ੍ਰਹਿਣ ਕਰਨ ਨਾਲ ਸਬੰਧਤ ਕਰੀਬ 6 ਕਰੋੜ ਰੁਪਏ ਦੇ ਮਾਮਲੇ ਦੀ ਜਾਂਚ ਕਰਨ ਅਤੇ ਜੇ ਦੋਸ਼ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਐੱਫ ਆਈ ਆਰ ਦਰਜ ਕਰਨ ਸਣੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ।

Advertisement

ਇਸ ਮੌਕੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ’ਤੇ ਹੋਰ ਚਰਚਾ ਕਰਨ ਲਈ 19 ਅਗਸਤ ਨੂੰ ਸਬੰਧਤ ਸੰਸਥਾ ਦੇ ਨੁਮਾਇੰਦਿਆਂ ਨਾਲ ਦੁਬਾਰਾ ਮੀਟਿੰਗ ਕਰਨਗੇ।

Advertisement

Advertisement
×