ਬੁਨਿਆਦੀ ਸਹੂਲਤਾਂ ਦੇਵੇ ਗਮਾਡਾ: ਬੇਦੀ
ਐੱਸਏਐੱਸ ਨਗਰ(ਮੁਹਾਲੀ): ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਗਮਾਡਾ ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇ ਗਮਾਡਾ ਨੇ ਤੁਰੰਤ ਮੁਹਾਲੀ ਸ਼ਹਿਰ ਲਈ ਸੌਲਿਡ ਵੇਸਟ ਮੈਨੇਜਮੈਂਟ ਨੀਤੀ...
Advertisement
ਐੱਸਏਐੱਸ ਨਗਰ(ਮੁਹਾਲੀ): ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਗਮਾਡਾ ਦੇ ਚੇਅਰਮੈਨ ਨੂੰ ਇੱਕ ਪੱਤਰ ਲਿਖ ਕੇ ਚਿਤਾਵਨੀ ਦਿੱਤੀ ਹੈ ਕਿ ਜੇ ਗਮਾਡਾ ਨੇ ਤੁਰੰਤ ਮੁਹਾਲੀ ਸ਼ਹਿਰ ਲਈ ਸੌਲਿਡ ਵੇਸਟ ਮੈਨੇਜਮੈਂਟ ਨੀਤੀ ਤਿਆਰ ਨਾ ਕੀਤੀ ਤਾਂ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਗਮਾਡਾ ਇਕ ਪਾਸੇ ਮੁਹਾਲੀ ਸ਼ਹਿਰ ਵਿਚ ਨਵੇਂ ਸੈਕਟਰ ਵਸਾਉਣ ਲਈ ਜ਼ਮੀਨ ਐਕੁਵਾਇਰ ਕਰ ਰਿਹਾ ਹੈ ਪਰ ਦੂਜੇ ਪਾਸੇ ਸ਼ਹਿਰ ਵਾਸੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਨਵਾਂ ਡੱਡੂਮਾਜਰਾ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ। -ਖੇਤਰੀ ਪ੍ਰਤੀਨਿਧ
Advertisement
Advertisement
×