ਜੀਐੱਮਐੱਸਐੱਚ16 ਦੀ ਰੋਗੀ ਕਲਿਆਣ ਕਮੇਟੀ ਦੀ ਗਵਰਨਿੰਗ ਬਾਡੀ ਮੀਟਿੰਗ
ਸਿਹਤ ਸਕੀਮਾਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਪਲੈਟਫਾਰਮਾਂ ਦੀ ਵਰਤੋਂ ਕੀਤੀ ਜਾਵੇ: ਤਿਵਾੜੀ
Advertisement
ਰੋਗੀ ਕਲਿਆਣ ਕਮੇਟੀ ਦੀ ਗਵਰਨਿੰਗ ਬਾਡੀ ਦੀ ਚੌਥੀ ਮੀਟਿੰਗ ਗੌਰਮਿੰਟ ਮਲਟੀ-ਸਪੈਸ਼ਲਿਟੀ ਹਸਪਤਾਲ (ਜੀਐੱਮਐੱਸਐੱਚ), ਸੈਕਟਰ-16 ਚੰਡੀਗੜ੍ਹ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਯੂਟੀ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਸਿਹਤ ਸੇਵਾਵਾਂ ਡਾਇਰੈਕਟਰ ਡਾ. ਸੁਮਨ ਸਿੰਘ, ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਪ੍ਰਵਾਨਗੀ ਦਿੱਤੀ ਗਈ। ਕਮੇਟੀ ਮੈਂਬਰਾਂ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਸੀਨੀਅਰ ਨਾਗਰਿਕਾਂ ਅਤੇ ਮੰਜੇ ’ਤੇ ਪਏ ਮਰੀਜ਼ਾਂ ਲਈ ਇੱਕ ਸਮਰਪਿਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਗਾਇਨੀ, ਐਮਰਜੈਂਸੀ ਵਾਰਡ ਲਈ ਮਰੀਜ਼ਾਂ ਦੇ ਸਹਾਇਕਾਂ ਲਈ ਸਮਰਪਿਤ ਹੈਲਪ ਡੈਸਕ ਸ਼ੁਰੂ ਕੀਤਾ ਜਾਵੇਗਾ। ਇਹ ਵੀ ਫ਼ੈਸਲਾ ਕੀਤਾ ਗਿਆ ਕਿ ਬਿਨਾ ਕਿਸੇ ਸਾਥੀ/ਪਰਿਵਾਰਕ ਮੈਂਬਰ ਤੋਂ ਇਕੱਲੇ ਹਸਪਤਾਲ ਆਉਣ ਵਾਲੇ ਮਰੀਜ਼ਾਂ ਦੀ ਮਦਦ ਲਈ 6 ਅਟੈਂਡੈਂਟ ਰੱਖੇ ਜਾਣਗੇ। ਇਹ ਅਟੈਂਡੈਂਟ ਮਰੀਜ਼ਾਂ ਨੂੰ ਵਹੀਲ ਚੇਅਰ ’ਤੇ ਉਨ੍ਹਾਂ ਦੀਆਂ ਦਵਾਈਆਂ ਲੈਣ, ਉਨ੍ਹਾਂ ਦੇ ਟੈਸਟ ਕਰਵਾਉਣ ਵਿੱਚ ਮਦਦ ਕਰਨਗੇ। ਕਮੇਟੀ ਦੇ ਚੇਅਰਪਰਸਨ ਮਨੀਸ਼ ਤਿਵਾੜੀ ਨੇ ਸੁਝਾਅ ਦਿੱਤਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਚੰਡੀਗੜ੍ਹ ਨਿਵਾਸੀਆਂ ਲਈ ਸਿਹਤ ਸੱਭਿਆਚਾਰ ਨੂੰ ਹੁਲਾਰਾ ਦੇਣ।
Advertisement
Advertisement