ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 29 ਦਸੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ ਆਰ ਮਹਿਰੋਕ ਨੇ ਦੱਸਿਆ ਕਿ ਮਾਰਚ 1970 ਤੋਂ ਮਾਰਚ 2003 ਦੌਰਾਨ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਮੌਕਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਮਾਰਚ 2020 ਵਿੱਚ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਜੁਲਾਈ/ਅਗਸਤ ਵਿੱਚ ਲਈ ਜਾਣ ਵਾਲੀ ਰੀ-ਅਪੀਅਰ ਪ੍ਰੀਖਿਆ ਦੇ ਇਵਜ਼ ਵਿੱਚ ਮਾਰਚ 2021 ਦੀ ਸਾਲਾਨਾ ਪ੍ਰੀਖਿਆ ਤੋਂ ਬਾਅਦ ਲਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ ਵਿੱਚ ਅਪੀਅਰ ਹੋਣ ਦਾ ਇੱਕ ਹੋਰ ਮੌਕਾ ਦਿੱਤਾ ਜਾਵੇਗਾ। ਪ੍ਰੀਖਿਆਵਾਂ ਸਬੰਧੀ ਮੁਕੰਮਲ ਜਾਣਕਾਰੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੈ।