ਦੋਰਾਹਾ ਅਤੇ ਧੂਰੀ ਵਾਸੀਆਂ ਲਈ ਖੁਸ਼ਖ਼ਬਰੀ: ਰੇਲਵੇ ਪੁਲਾਂ ਦੇ ਨਿਰਮਾਣ ਨੂੰ ਮਿਲੀ ਹਰੀ ਝੰਡੀ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਰੋੜਾਂ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਇੱਕ ਅਹਿਮ ਐਲਾਨ ਕਰਦਿਆਂ ਦੋਰਾਹਾ ਅਤੇ ਧੂਰੀ ਵਿਖੇ ਰੇਲਵੇ ਪੁਲਾਂ ਦੇ ਨਿਰਮਾਣ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੋਰਾਹਾ ਵਿਖੇ ਲੈਵਲ ਕਰਾਸਿੰਗ ਨੰਬਰ 164-ਏ ’ਤੇ ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਤਿਆਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਧੂਰੀ ਵਿਖੇ ਵੀ 54 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਕਰਾਸਿੰਗ ਪ੍ਰੋਜੈਕਟ ਦੀ ਜਨਰਲ ਅਰੇਂਜਮੈਂਟ ਡਰਾਇੰਗ (GAD) ਨੂੰ ਪ੍ਰਵਾਨਗੀ ਮਿਲ ਚੁੱਕੀ ਹੈ। ਮੰਤਰੀ ਬਿੱਟੂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਸਬੰਧੀ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਨ੍ਹਾਂ ਰੇਲਵੇ ਪੁਲਾਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਪੇਸ਼ ਆਉਂਦੀਆਂ ਵੱਡੀਆਂ ਦਿੱਕਤਾਂ ਅਤੇ ਟ੍ਰੈਫਿਕ ਜਾਮ ਤੋਂ ਸਥਾਈ ਨਿਜਾਤ ਮਿਲੇਗੀ। ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਇਸ ਪ੍ਰਕਿਰਿਆ ਦੇ ਪੂਰਾ ਹੋਣ ਨਾਲ ਜਿੱਥੇ ਸਮੇਂ ਦੀ ਬਚਤ ਹੋਵੇਗੀ, ਉੱਥੇ ਹੀ ਖੇਤਰ ਦੇ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਲੰਬੇ ਸਮੇਂ ਤੋਂ ਇਨ੍ਹਾਂ ਫਾਟਕਾਂ ਕਾਰਨ ਪਰੇਸ਼ਾਨ ਹੋ ਰਹੇ ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
Heartiest congratulations to the people of Punjab! The approval of Railway Over Bridges (ROBs) at Doraha and Dhuri marks a milestone in our infrastructure journey. These projects will do more than just connect roads; they will accelerate the pace of Punjab’s economic prosperity. pic.twitter.com/Y8Z3thTaOb
— Ravneet Singh Bittu (@RavneetBittu) January 28, 2026

