ਆਤਿਸ਼ ਗੁਪਤਾ
ਚੰਡੀਗੜ੍ਹ, 8 ਜੁਲਾਈ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਸਰਗਰਮ ਹੋ ਗਿਆ ਹੈ। ਲੰਘੀ ਰਾਤ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਪਟਿਆਲਾ, ਅਮਿ੍ਤਸਰ, ਜਲੰਧਰ, ਲੁਧਿਆਣਾ, ਪਠਾਨਕੋਟ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਮੀਂਹ ਪਿਆ ਹੈ, ਜਦਕਿ ਹਰਿਆਣਾ ਦੇ ਅੰਬਾਲਾ, ਕਰਨਾਲ, ਨਾਰਨੌਲ ਅਤੇ ਰੋਹਤਕ ਵਿੱਚ ਭਾਰੀ ਮੀਂਹ ਪਿਆ ਹੈ। ਰਾਤ ਪਏ ਮੀਂਹ ਕਾਰਨ ਸਵੇਰੇ ਸੜਕਾਂ ‘ਤੇ ਲੋਕਾਂ ਦੀ ਕਾਫੀ ਭੀੜ ਰਹੀ ਅਤੇ ਆਵਾਜਾਈ ਵਿੱਚ ਮੁਸ਼ਕਲਾਂ ਹੋਈਆ। ਮੀਂਹ ਕਰਕੇ ਸੜਕਾਂ ਪਾਣੀ ਨਾਲ ਡੁੱਬ ਗਈਆਂ ਅਤੇ ਪ੍ਰਸ਼ਾਸਨ ਵੱਲੋਂ ਮੌਨਸੂਨ ਸਬੰਧੀ ਕੀਤੇ ਗਏ ਪ੍ਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।