ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਅਗਸਤ
ਇੱਥੋਂ ਦੇ ਸੈਕਟਰ-69 ਵਿੱਚ ਇਕ ਮਕਾਨ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਪੀੜਤ ਅਨਿਲ ਕੁਮਾਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਲੰਘੀ ਦੇਰ ਰਾਤ ਕਰੀਬ 10 ਵਜੇ ਮਕਾਨ ਦੇ ਏਸੀ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅਨਿਲ ਕੁਮਾਰ ਨੇ ਦੱਸਿਆ ਕਿ ਉਸ ਨੇ ਬਚਾਅ ਕਾਰਜਾਂ ਲਈ ਤੁਰੰਤ ਫਾਇਰ ਬਿਗ੍ਰੇਡ ਦਫ਼ਤਰ ਨੂੰ ਸੂਚਨਾ ਦੇਣ ਲਈ 101 ਨੰਬਰ ’ਤੇ ਫੋਨ ਕੀਤਾ ਪਰ ਫੋਨ ਨਹੀਂ ਲੱਗਿਆ। ਫਿਰ ਉਸ ਨੇ ਪੀਸੀਆਰ ਨੂੰ ਫੋਨ ਕੀਤਾ ਤਾਂ ਪੁਲੀਸ ਕਰਮਚਾਰੀ (ਰਾਤ ਨੂੰ ਕਰੀਬ 11 ਵਜੇ) ਉਸ ਦੇ ਘਰ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ ਲੇਕਿਨ ਉਦੋਂ ਤੱਕ ਘਰ ਦਾ ਸਾਰਾ ਸਾਮਾਨ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਉਸ ਨੇ ਦੱਸਿਆ ਕਿ ਮਕਾਨ ਵਿੱਚ ਅੱਗ ਲੱਗਣ ਨਾਲ ਟੀਵੀ, ਲੈਪਟਾਪ ਆਦਿ ਸੜ ਗਏ ਹਨ।