ਸੇਵਾਮੁਕਤੀ ਮੌਕੇ ਗੋਪਾਲ ਦੱਤ ਜੋਸ਼ੀ ਦਾ ਸਨਮਾਨ
ਚੰਡੀਗੜ੍ਹ ਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਆਗੂ ਯੂਟੀ ਪਾਵਰਮੈਨ ਯੂਨੀਅਨ ਅਤੇ ਫੈਡਰੇਸ਼ਨ ਆਫ਼ ਚੰਡੀਗੜ੍ਹ ਐਂਪਲਾਈਜ਼ ਐਂਡ ਵਰਕਰਜ਼ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੂੰ ਚੰਡੀਗੜ੍ਹ ਦੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀ ਸੇਵਾਮੁਕਤੀ ’ਤੇ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ। ਸੈਕਟਰ 35 ਦੇ...
Advertisement
ਚੰਡੀਗੜ੍ਹ ਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਆਗੂ ਯੂਟੀ ਪਾਵਰਮੈਨ ਯੂਨੀਅਨ ਅਤੇ ਫੈਡਰੇਸ਼ਨ ਆਫ਼ ਚੰਡੀਗੜ੍ਹ ਐਂਪਲਾਈਜ਼ ਐਂਡ ਵਰਕਰਜ਼ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੂੰ ਚੰਡੀਗੜ੍ਹ ਦੇ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੀ ਸੇਵਾਮੁਕਤੀ ’ਤੇ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ। ਸੈਕਟਰ 35 ਦੇ ਕਮਿਊਨਿਟੀ ਸੈਂਟਰ ਵਿੱਚ ਹੋਏ ਇਸ ਵਿਦਾਇਗੀ ਸਮਾਗਮ ਵਿੱਚ ਸਵਾਗਤੀ ਸ਼ਬਦ ਯੂਨੀਅਨ ਦੇ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸਿੱਧੂ ਨੇ ਕਹੇ। ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਜੋਸ਼ੀ ਵੱਲੋਂ ਮੁਲਾਜ਼ਮ ਹਿੱਤਾਂ ਲਈ ਕੀਤੇ ਸੰਘਰਸ਼ਾਂ ਸਦਕਾ ਉਨ੍ਹਾਂ ਦਾ ਨਾਮ ਟਰੇਡ ਯੂਨੀਅਨ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।
Advertisement
Advertisement
×