ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ: ਚੱਢਾ
ਨੂਰਪੁਰ ਬੇਦੀ, 29 ਮਈ
ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਵਚਨਬੱਧ ਹੈ।
ਅੱਜ ਸਰਕਾਰੀ ਹਾਈ ਸਕੂਲ ਭਾਉਵਾਲ ਵਿੱਚ 21.50 ਲੱਖ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਅਸਾਲਤਪੁਰ ਵਿੱਚ 3.60 ਲੱਖ ਰੁਪਏ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਸਿੱਖਿਆ ਦੇ ਨਕਸ਼ੇ ’ਤੇ ਸ਼ਾਨਦਾਰ ਢੰਗ ਨਾਲ ਉਭਰ ਰਿਹਾ ਹੈ। ਇਸ ਮੌਕੇ ਕਰਮਜੀਤ ਸਿੰਘ ਸਰਪੰਚ ਭਾਓਵਾਲ, ਸਿੱਖਿਆ ਕੋਆਰਡੀਨੇਟਰ ਰਾਜਕੁਮਾਰ ਖੋਸਲਾ, ਪ੍ਰਿੰਸੀਪਲ ਵਰਿੰਦਰ ਸਰਮਾ, ਸਰਪੰਚ ਮੋਹਣ ਸਿੰਘ, ਮਾਸਟਰ ਸੁਖਵਿੰਦਰ ਸਿੰਘ, ਰਣਜੀਤ ਰਾਣਾ, ਸਰਪੰਚ ਮੋਹਨ ਸਿੰਘ, ਇੰਦਰ ਜੀਤ ਸਿੰਘ, ਮਾਸਟਰ ਸੁਖਵਿੰਦਰ ਸਿੰਘ ਅਤੇ ਰਣਜੀਤ ਰਾਣਾ ਹਾਜ਼ਰ ਸਨ।