ਜੰਗਲੀ ਜੀਵਾਂ ਦੀ ਸੁਰੱਖਿਆ ਲਈ ਸਰਕਾਰ ਵਚਨਬੱਧ: ਸੈਣੀ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸ਼ਹਿਰੀ ਜੰਗਲਾਤ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਸ ਦੇ ਨਾਲ ਹੀ ਨਾਜਾਇਜ਼ ਕਟਾਈ ਰੋਕਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਹਨ। ਕਾਲੇਸਰ ਨੈਸ਼ਨਲ...
Advertisement
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਸ਼ਹਿਰੀ ਜੰਗਲਾਤ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਸ ਦੇ ਨਾਲ ਹੀ ਨਾਜਾਇਜ਼ ਕਟਾਈ ਰੋਕਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਹਨ। ਕਾਲੇਸਰ ਨੈਸ਼ਨਲ ਪਾਰਕ ਵਿੱਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇੱਥੇ ਸ਼ਿਕਾਰ ਬੰਦ ਕਰ ਦਿੱਤਾ ਗਿਆ ਹੈ। ਇਸੇ ਦਾ ਨਤੀਜਾ ਹੈ ਕਿ ਪਿਛਲੇ ਸਾਲ ਅਪਰੈਲ, ਅਕਤੂਬਰ ਅਤੇ ਫਰਵਰੀ ਮਹੀਨੇ ਵਿੱਚ 8 ਤੋਂ 10 ਹਾਥੀਆਂ ਦਾ ਸਮੂਹ ਇੱਥੇ ਦੇਖਿਆ ਗਿਆ। ਜੰਗਲਾਂ ਅਤੇ ਜੰਗਲੀ ਜੀਵਾਂ ਦੇ ਪ੍ਰਤੀ ਸਮਾਜ ਨੂੰ ਸੰਵੇਦਨਸ਼ੀਲ ਬਣਾਉਣ ਲਈ ਇੱਥੇ ਜੀਪ ਸਫਾਰੀ ਤੇ ਬੱਚਿਆਂ ਦੇ ਸਟੱਡੀ ਟੂਰ ਆਦਿ ਦੀ ਵਿਵਸਥਾ ਵੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਦੱਖਣ ਹਰਿਆਣਾ ’ਚ ਹਰਿਤ ਅਰਾਵਲੀ ਕਾਰਜ ਯੋਜਨਾ ਦੀ ਵੀ ਸ਼ੁਰੂਆਤ ਕੀਤੀ ਹੈ।
Advertisement
Advertisement