ਸਰਕਾਰ ਨੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ: ਰਣਜੀਤ ਪਾਲ
ਆਪ’ ਦੇ ਵਪਾਰ ਵਿੰਗ ਦੇ ਸੂਬਾ ਸਕੱਤਰ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਈ ਅਹਿਮ ਪਹਿਲਕਦਮੀਆਂ ’ਤੇ ਮੋਹਰ ਲਾਈ ਹੈ। ਦਿਵਾਲੀ ਮੌਕੇ ਵਪਾਰੀ ਵਰਗ ਲਈ ਮੁੱਖ...
Advertisement
ਆਪ’ ਦੇ ਵਪਾਰ ਵਿੰਗ ਦੇ ਸੂਬਾ ਸਕੱਤਰ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਈ ਅਹਿਮ ਪਹਿਲਕਦਮੀਆਂ ’ਤੇ ਮੋਹਰ ਲਾਈ ਹੈ। ਦਿਵਾਲੀ ਮੌਕੇ ਵਪਾਰੀ ਵਰਗ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਣਾ ਵਧਾਉਣ ਵਾਸਤੇ ਬਕਾਇਆਂ ਦੀ ਰਿਕਵਰੀ ਲਈ ਪੰਜਾਬ ਵਨ ਟਾਇਮ ਸੈਟਲਮੈਂਟ ਸਕੀਮ 2025 (ਓ ਟੀ ਐੱਸ) ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਕੀਮ, ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਅਤੇ ਯਸ਼ਪਾਲ ਬਾਂਸਲ ਵੀ ਮੌਜੂਦ ਸਨ।
Advertisement
Advertisement
×