ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਸਰਕਾਰ: ਹਰੀਪੁਰ
ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਪੁਰਖਾਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ...
Advertisement
ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਸਾਬਕਾ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਪੁਰਖਾਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਨੀਤੀ ‘ਜਿਸ ਕਾ ਖੇਤ ਉਸਕਾ ਰੇਤ’ ਦੇ ਉਲਟ ਜ਼ਿਲ੍ਹਾ ਰੂਪਨਗਰ ਦੇ ਖਣਨ ਅਧਿਕਾਰੀ ਕਿਸਾਨਾਂ ਨੂੰ ਦਬ ਕੇ ਮਾਰ ਕੇ ਰੇਤਾ ਚੁੱਕਣ ਤੋਂ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਨਾ ਛੱਡਿਆ ਤਾਂ ਕਾਂਗਰਸ ਪਾਰਟੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।
Advertisement
Advertisement
×