ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਸਰਕਾਰ: ਕੁਲਵੰਤ ਸਿੰਘ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ‘ਆਪ’ ਦੀ ਸਰਕਾਰ ਪੂਰੀ ਤਰ੍ਹਾਂ ਲੋਕਾਂ ਨੂੰ ਸਮਰਪਿਤ ਹੈ ਅਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਸੈਕਟਰ-79 ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਕੌਂਸਲਰ...
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ‘ਆਪ’ ਦੀ ਸਰਕਾਰ ਪੂਰੀ ਤਰ੍ਹਾਂ ਲੋਕਾਂ ਨੂੰ ਸਮਰਪਿਤ ਹੈ ਅਤੇ ਸਰਕਾਰ ਵੱਲੋਂ ਪੰਜਾਬ ਵਾਸੀਆਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ।
ਸੈਕਟਰ-79 ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਕੌਂਸਲਰ ਰਮਨਪ੍ਰੀਤ ਕੌਰ ਅਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਦੀ ਅਗਵਾਈ ਹੇਠ ਮਹਿਲਾਵਾਂ ਵੱਲੋਂ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਕੰਮ ਦਾ ਹੀ ਨਤੀਜਾ ਹੈ ਕਿ ਵੱਡੀ ਗਿਣਤੀ ਲੋਕ ਆਪ-ਮੁਹਾਰੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮਹਿਲਾਵਾਂ ਵੱਲੋਂ ਵੱਡੀ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੰਮ ਕੀਤਾ ਜਾਵੇਗਾ।
ਇਸ ਮੌਕੇ ‘ਆਪ’ ਦੇ ਸੀਨੀਅਰ ਨੇਤਾ ਹਰਮੇਸ਼ ਸਿੰਘ ਕੁੰਭੜਾ, ਕੁਲਦੀਪ ਕੌਰ, ਮੌਨਿਕਾ ਠਾਕੁਰ, ਕੰਚਨ ਤੋਮਰ, ਆਸ਼ੀ, ਕਮਲਜੀਤ ਕੌਰ, ਪ੍ਰੇਮਜੀਤ ਕੌਰ, ਮਨਪ੍ਰੀਤ ਕੌਰ, ਗੁਰਮੀਤ ਕੌਰ, ਲਵਲੀਨ ਕੌਰ, ਸੰਗੀਤਾ, ਪੂਜਾ, ਮੰਚਨ, ਰਾਕੇਸ਼, ਅਮਨ ਸਿੰਘ ਵੀ ਹਾਜ਼ਰ ਸਨ।