DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਤਿਆਰ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
  • fb
  • twitter
  • whatsapp
  • whatsapp
featured-img featured-img
ਮੰਡੀਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਸਕੱਤਰ ਰਾਮਵੀਰ ਖ਼ਿਡਾਰੀਆਂ ਲਈ ਜਰਸੀ ਲਾਂਚ ਕਰਦੇ ਹੋਏ।
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਖ਼ਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਮੰਡੀਬੋਰਡ ਦੇ ਮੁਹਾਲੀ ਦਫ਼ਤਰ ਵਿੱਚ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਸ੍ਰੀ ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫ਼ਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisement

ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ ਵੀ ਦਿੱਤੇ।

ਉਨ੍ਹਾਂ ਨੇ ਜਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ। ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।

\Bਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਕ੍ਰਿਕਟ ਟੀਮ ਦੀ ਜਰਸੀ ਲਾਂਚ\B

ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਿਵਲ ਸਕੱਤਰੇਤ ਕਲੱਬ ਦੁਆਰਾ ਕਰਵਾਈ ਜਾ ਰਹੀ ਦੂਜੀ ਸਾਲਾਨਾ ਕਰਮਚਾਰੀ ਕ੍ਰਿਕਟ ਲੀਗ ਲਈ ਬੋਰਡ ਦੀ ਕ੍ਰਿਕਟ ਟੀਮ ਦੀ ਜਰਸੀ ਵੀ ਲਾਂਚ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਦੂਜੇ ਸਥਾਨ ’ਤੇ ਰਹਿਣ ਵਾਲੀ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸ੍ਰੀ ਬਰਸਟ ਅਤੇ ਸਕੱਤਰ ਰਾਮਵੀਰ ਨੂੰ ਉਪ ਜੇਤੂ ਰਹਿਣ ਉੱਤੇ ਮਿਲੀ ਟਰਾਫੀ ਵੀ ਭੇਟ ਕੀਤੀ ਗਈ।

Advertisement
×