ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਤਿਆਰ: ਬਰਸਟ
ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫ਼ਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ ਵੀ ਦਿੱਤੇ।
ਉਨ੍ਹਾਂ ਨੇ ਜਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ’ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ। ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
\Bਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਕ੍ਰਿਕਟ ਟੀਮ ਦੀ ਜਰਸੀ ਲਾਂਚ\B
ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਿਵਲ ਸਕੱਤਰੇਤ ਕਲੱਬ ਦੁਆਰਾ ਕਰਵਾਈ ਜਾ ਰਹੀ ਦੂਜੀ ਸਾਲਾਨਾ ਕਰਮਚਾਰੀ ਕ੍ਰਿਕਟ ਲੀਗ ਲਈ ਬੋਰਡ ਦੀ ਕ੍ਰਿਕਟ ਟੀਮ ਦੀ ਜਰਸੀ ਵੀ ਲਾਂਚ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਦੂਜੇ ਸਥਾਨ ’ਤੇ ਰਹਿਣ ਵਾਲੀ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੀ ਹੌਸਲਾ ਅਫਜ਼ਾਈ ਵੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸ੍ਰੀ ਬਰਸਟ ਅਤੇ ਸਕੱਤਰ ਰਾਮਵੀਰ ਨੂੰ ਉਪ ਜੇਤੂ ਰਹਿਣ ਉੱਤੇ ਮਿਲੀ ਟਰਾਫੀ ਵੀ ਭੇਟ ਕੀਤੀ ਗਈ।