ਸਰਕਾਰ ਦੇ ਨੁਮਾਇੰਦੇ ਸਿਰਫ਼ ਫੋਟੋਆਂ ਖਿਚਵਾਉਣ ਲਈ ਸਰਗਰਮ: ਛੜਬੜ
ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਹੜ੍ਹਾਂ ਨੂੰ ਲੈ ਕੇ ਸੂਬਾ ਸਰਕਾਰ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪਹਿਲਾਂ ਅਗਾਊਂ ਪ੍ਰਬੰਧ ਨਾ ਕਰਨ ਕਾਰਨ ਅੱਜ ਪੰਜਾਬ ਦੇ ਕਈ ਪਿੰਡ ਮੁਸ਼ਕਲ ਹਾਲਾਤਾਂ ਦਾ...
Advertisement
ਬਸਪਾ ਪੰਜਾਬ ਦੇ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਹੜ੍ਹਾਂ ਨੂੰ ਲੈ ਕੇ ਸੂਬਾ ਸਰਕਾਰ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪਹਿਲਾਂ ਅਗਾਊਂ ਪ੍ਰਬੰਧ ਨਾ ਕਰਨ ਕਾਰਨ ਅੱਜ ਪੰਜਾਬ ਦੇ ਕਈ ਪਿੰਡ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਦੇ ਨੁਮਾਇੰਦੇ ਸਿਰਫ਼ ਫੋਟੋਆਂ ਖਿਚਵਾਉਣ ਲਈ ਹੀ ਸਰਗਰਮ ਹਨ। ਸ੍ਰੀ ਛੜਬੜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ ਤੇ ਤੁਰੰਤ ਵੱਡਾ ਰਾਹਤ ਪੈਕੇਜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਾ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਅਸਲ ਚਿੰਤਾ ਕਰ ਰਹੀ ਹੈ, ਜਿਸ ਕਾਰਨ ਲੋਕ ਆਪਣੀ ਜੇਬੋਂ ਪੈਸਾ ਖਰਚ ਕੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਨਾਜਾਇਜ਼ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ।
Advertisement
Advertisement