ਸਰਕਾਰੀ ਸਕੂਲ ਦੇ ਅਧਿਆਪਕ ’ਤੇ ਬੱਚੇ ਦੀ ਕੁੱਟਮਾਰ ਦਾ ਦੋਸ਼
ਪਿੰਡ ਚਣੋਂ ਦੇ ਸਰਕਾਰੀ ਮਿਡਲ ਸਕੂਲ ਦੇ ਇੱਕ ਅਧਿਆਪਕ ਤੇ ਬੱਚੇ ਨੂੰ ਕੁੱਟਮਾਰ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਸਵਰਨਜੀਤ ਸਿੰਘ ਵਾਸੀ ਪਿੰਡ ਚਣੋਂ ਨੇ ਦੱਸਿਆ ਕਿ ਉਸ ਦਾ ਭਤੀਜਾ ਕਰਨਵੀਰ ਸਿੰਘ 12 ਸਾਲ ਸਰਕਾਰੀ ਮਿਡਲ ਸਕੂਲ ਚਣੋਂ ਵਿੱਚ ਅੱਠਵੀਂ...
Advertisement
ਪਿੰਡ ਚਣੋਂ ਦੇ ਸਰਕਾਰੀ ਮਿਡਲ ਸਕੂਲ ਦੇ ਇੱਕ ਅਧਿਆਪਕ ਤੇ ਬੱਚੇ ਨੂੰ ਕੁੱਟਮਾਰ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਸਵਰਨਜੀਤ ਸਿੰਘ ਵਾਸੀ ਪਿੰਡ ਚਣੋਂ ਨੇ ਦੱਸਿਆ ਕਿ ਉਸ ਦਾ ਭਤੀਜਾ ਕਰਨਵੀਰ ਸਿੰਘ 12 ਸਾਲ ਸਰਕਾਰੀ ਮਿਡਲ ਸਕੂਲ ਚਣੋਂ ਵਿੱਚ ਅੱਠਵੀਂ ਦਾ ਵਿਦਿਆਰਥੀ ਹੈ ਜਿਸ ਨੂੰ ਸਕੂਲ ਅਧਿਆਪਕ ਹਰਵਿੰਦਰ ਸਿੰਘ ਨੇ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਕੁਟਿਆ, ਜਿਸ ਕਾਰਨ ਉਸ ਨੂੰ ਹਸਪਤਾਲ ਭਰਤੀ ਕਰਵਾਉਣਾ ਪਿਆ ਹੈ। ਉਸ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਅਤੇ ਉਚਅਧਿਕਾਰੀਆਂ ਨੂੰ ਵੀ ਲਿਖਤੀ ਸ਼ਿਕਾਇਤ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਅਧਿਆਪਕ ਹਰਵਿੰਦਰ ਸਿੰਘ ਨੇ ਖੁਦ ’ਤੇ ਲੱਗੇ ਦੋਸ਼ਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਬੱਚੇ ਦੇ ਕੋਈ ਸੋਟੀ ਨਹੀਂ ਮਾਰੀ ਸਗੋਂ ਡਰਾਇਆ ਹੀ ਸੀ। ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਉਨ੍ਹਾਂ ਨੂੰ ਲਿਖਤੀ ਸ਼ਿਕਾਇਤ ਮਿਲੀ ਹੈ, ਜਿਸ ਦੀ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
Advertisement
Advertisement