‘ਐਕੁਵਾਇਰ ਜ਼ਮੀਨ ਦਾ ਵਿਕਾਸ ਕਰੇ ਸਰਕਾਰ’
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਵਾਇਰ ਕਰਨ ਦੀ ਥਾਂ ਪਹਿਲਾਂ ਪੁਰਾਣੀ ਐਕੁਵਾਇਰ ਕੀਤੀ ਹੋਈ ਜ਼ਮੀਨ ਦਾ ਵਿਕਾਸ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ...
Advertisement
ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਵਾਇਰ ਕਰਨ ਦੀ ਥਾਂ ਪਹਿਲਾਂ ਪੁਰਾਣੀ ਐਕੁਵਾਇਰ ਕੀਤੀ ਹੋਈ ਜ਼ਮੀਨ ਦਾ ਵਿਕਾਸ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਹਾਸਲ ਕੀਤੀ ਜ਼ਮੀਨ ਦੇ ਪਲਾਟ ਧਾਰਕਾਂ ਨੂੰ ਸਮੁੱਚੇ ਪਲਾਟ ਮੁੱਹਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਬਿਨਾਂ ਲੋੜ ਤੋਂ ਹਜ਼ਾਰਾਂ ਏਕੜ ਜ਼ਮੀਨ ਐਕੁਵਾਇਰ ਕਰਨ ਤੋਂ ਗ਼ੁਰੇਜ਼ ਕੀਤਾ ਜਾਵੇ ਅਤੇ ਸ਼ਹਿਰ ਦੀ ਲੋੜ ਅਨੁਸਾਰ ਹੀ ਪਹਿਲਾਂ ਪੁਰਾਣੀ ਜ਼ਮੀਨ ਦੀ ਵਰਤੋਂ ਕਰਕੇ ਨਵੇਂ ਸਿਰਿਉਂ ਜ਼ਮੀਨ ਲਈ ਜਾਵੇ।
Advertisement
Advertisement