ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲਾਂ ਕਮੇਟੀਆਂ ’ਚ ਸਿਆਸਤ ਨਾ ਕਰੇ ਸਰਕਾਰ: ਮੱਛਲੀ ਕਲਾਂ

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਰਕਾਰੀ ਸਕੂਲਾਂ ਦੀਆਂ ਪਸਵਕ ਕਮੇਟੀਆਂ ਵਿੱਚ ‘ਆਪ’ ਦੇ ਸਮਰਥਕਾਂ ਨੂੰ ਜ਼ਬਰਦਸਤੀ ਸ਼ਾਮਲ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਰਵਾਇਤ ਅਨੁਸਾਰ ਪਸਵਕ ਅਤੇ ਸਕੂਲ...
Advertisement

ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਰਕਾਰੀ ਸਕੂਲਾਂ ਦੀਆਂ ਪਸਵਕ ਕਮੇਟੀਆਂ ਵਿੱਚ ‘ਆਪ’ ਦੇ ਸਮਰਥਕਾਂ ਨੂੰ ਜ਼ਬਰਦਸਤੀ ਸ਼ਾਮਲ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਰਵਾਇਤ ਅਨੁਸਾਰ ਪਸਵਕ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਚੋਣ ਪਿੰਡ ਦੇ ਸਰਪੰਚ, ਸਕੂਲ ਦੇ ਪ੍ਰਿੰਸੀਪਲ ਅਤੇ ਉੱਥੇ ਪੜ੍ਹਨ ਵਾਲੇ ਬੱਚਿਆਂ ਦੇ ਮਾਪੇ ਆਪਸੀ ਸਹਿਮਤੀ ਨਾਲ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ।

ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ।

Advertisement

Advertisement