ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੋਟੋਆਂ ਖਿਚਵਾਉਣ ਦੀ ਰਾਜਨੀਤੀ ਛੱਡੇ ਸਰਕਾਰ: ਚੀਮਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰਾਂ ਦੋਹਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ ਹੜ੍ਹ...
Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਵਿੱਚ ਆਏ ਹੜ੍ਹਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰਾਂ ਦੋਹਾਂ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਥਾਂ ਮੀਡੀਆ ਸਾਹਮਣੇ ਫੋਟੋਆਂ ਖਿਚਵਾ ਕੇ ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਤੋਂ ਪਹਿਲਾਂ ਲੋੜੀਂਦੇ ਅਗਾਊਂ ਪ੍ਰਬੰਧ ਕਰਨ ’ਚ ਨਾਕਾਮ ਰਹੀ। ਉਨ੍ਹਾਂ ਬੀਬੀਐੱਮਬੀ ਦੇ ਚੇਅਰਮੈਨ ਦੀ ਕਾਨਫਰੰਸ ’ਤੇ ਟਿੱਪਣੀ ਕਰਦਿਆਂ ਪੁੱਛਿਆ ਕਿ ਡੈਮਾਂ ਦੇ ਫਲੱਡਗੇਟ ਖੋਲ੍ਹਣ, ਨਹਿਰਾਂ ਦੀਆਂ ਸਲੈਬਾਂ ਦੇ ਬੈਠਣ ਅਤੇ ਨੁਕਸਾਨ ਦੀ ਜ਼ਿੰਮੇਵਾਰੀ ਕੌਣ ਲਵੇਗਾ ? ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ, ਭਾਈ ਅਮਰਜੀਤ ਸਿੰਘ ਚਾਵਲਾ ਵੀ ਮੌਜੂਦ ਰਹੇ।

Advertisement
Advertisement
Show comments