ਫ਼ਲ ਤੇ ਸਬਜ਼ੀ ਮੰਡੀ ਵੇਚਣ ਦਾ ਫ਼ੈਸਲਾ ਵਾਪਸ ਲਵੇ ਸਰਕਾਰ: ਕਾਹਲੋਂ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਸਕਰਾਰ ਨੂੰ ਸਰਕਾਰੀ ਜਾਇਦਾਦਾਂ ਵੇਚ ਕੇ ਗੁਜ਼ਾਰਾ ਚਲਾਉਣ ਦੀ ਪੰਜਾਬ ਵਿਰੋਧੀ ਨੀਤੀ ਤੁਰੰਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਪੰਜਾਬ ਸਕਰਾਰ ਨੂੰ ਸਰਕਾਰੀ ਜਾਇਦਾਦਾਂ ਵੇਚ ਕੇ ਗੁਜ਼ਾਰਾ ਚਲਾਉਣ ਦੀ ਪੰਜਾਬ ਵਿਰੋਧੀ ਨੀਤੀ ਤੁਰੰਤ ਬੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਮੁਹਾਲੀ ਖੇਤਰ ਵਿੱਚ ਪੈਂਦੇ ਮੈਗਾ ਪ੍ਰਾਜੈਕਟਾਂ ਵਿਚਲੀ ਈ ਡਬਲਯੂ ਐੱਸ ਵਾਲੀ ਜ਼ਮੀਨ ਵੇਚ ਦਿੱਤੀ ਅਤੇ ਹੁਣ ਏਅਰਕੰਡੀਸ਼ਨ ਫ਼ਲ ਅਤੇ ਸਬਜ਼ੀ ਮੰਡੀ ਵੇਚਣ ਦਾ ਫੈਸਲਾ ਕਰ ਲਿਆ ਹੈ,ਜਿਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
Advertisement
Advertisement
×