ਖਣਨ ਮਾਮਲੇ ’ਚ ਸਰਕਾਰ ਦੀ ਘੇਰਾਬੰਦੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ ): ਪੰਜਾਬ ਭਾਜਪਾ ਨੇ ਮੌਨਸੂਨ ਸੀਜ਼ਨ ਦੌਰਾਨ ਚੱਲ ਰਹੀ ਨਾਜਾਇਜ਼ ਮਾਈਨਿੰਗ ਲਈ ਸੁੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੌਨਸੂਨ ਦੀ ਆਮਦ ਦੇ ਬਾਵਜੂਦ ਮਾਈਨਿੰਗ ’ਤੇ...
Advertisement
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ ): ਪੰਜਾਬ ਭਾਜਪਾ ਨੇ ਮੌਨਸੂਨ ਸੀਜ਼ਨ ਦੌਰਾਨ ਚੱਲ ਰਹੀ ਨਾਜਾਇਜ਼ ਮਾਈਨਿੰਗ ਲਈ ਸੁੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੌਨਸੂਨ ਦੀ ਆਮਦ ਦੇ ਬਾਵਜੂਦ ਮਾਈਨਿੰਗ ’ਤੇ ਪਾਬੰਦੀ ਲਗਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਗਿਆ ਹੈ। ਕਈ ਖੇਤਰਾਂ ਵਿੱਚ ਹੜ੍ਹਾਂ ਦੀ ਚਿਤਾਵਨੀ ਦੇ ਬਾਵਜੂਦ ਸਰਕਾਰ ਮਾਈਨਿੰਗ ਰੋਕਣ ਲਈ ਕੁਝ ਨਹੀਂ ਕਰ ਰਹੀ। ਬੱਲੀਏਵਾਲ ਨੇ ਕਿਹਾ ਕਿ ਹਰ ਸਾਲ 1 ਜੁਲਾਈ ਤੋਂ 30 ਸਤੰਬਰ ਤੱਕ ਦਰਿਆਵਾਂ ਵਿੱਚ ਅਤੇ ਆਲੇ ਦੁਆਲੇ ਮਾਈਨਿੰਗ ’ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਕਿ ਦਰਿਆਵਾਂ ਦੇ ਕੰਢਿਆਂ ਦੀ ਰੱਖਿਆ ਕੀਤੀ ਜਾ ਸਕੇ ਪਰ ਹੈਰਾਨੀ ਦੀ ਗੱਲ ਹੈ ਕਿ ‘ਆਪ’ ਸਰਕਾਰ ਇਸ ਸਾਲ ਇਸ ਮਹੱਤਵਪੂਰਨ ਕੰਮ ਨੂੰ ਪੂਰਾ ਕਰਨ ਵਿੱਚ ਅਸਫ਼ਲ ਸਾਬਤ ਹੋਈ ਹੈ। ਭਾਜਪਾ ਬੁਲਾਰੇ ਨੇ ਮੰਗ ਕੀਤੀ ਕਿ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਿਆ ਜਾਵੇ
Advertisement
Advertisement
×