DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕਰੇਗੀ ਸਰਕਾਰ

13 ਹਜ਼ਾਰ ਪਿੰਡਾਂ ਵਿੱਚ 470 ਕਰੋੜ ਰੁਪਏ ਦੀ ਲਾਗਤ ਨਾਲ ਲਗਾਈਆਂ ਜਾਣਗੀਆਂ ਤਿੰਨ ਲੱਖ ਸੋਲਰ ਲਾਈਟਾਂ

  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਵੱਲੋਂ ਸੂਬੇ ਦੇ 13000 ਤੋਂ ਵੱਧ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ। ਇਸ ਨਾਲ ਅਗਲੇ ਪੰਜ ਸਾਲਾਂ ਤੱਕ ਲਾਈਟਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਪੇਡਾ (PEDA) ਅਤੇ ਸਬੰਧਤ ਕੰਪਨੀ ਦੀ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 13000 ਤੋਂ ਵੱਧ ਪਿੰਡਾਂ ਵਿੱਚ 470 ਕਰੋੜ ਰੁਪਏ ਦੀ ਲਾਗਤ ਨਾਲ 3 ਲੱਖ ਤੋਂ ਵੱਧ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ।

ਪਹਿਲੇ ਪੜਾਅ ਤਹਿਤ 2600 ਪਿੰਡਾਂ ਵਿੱਚ 50 ਹਜ਼ਾਰ ਤੋਂ ਵੱਧ ਸੋਲਰ ਲਾਈਟਾਂ ਲਾਉਣ ਦਾ ਕੰਮ ਜਾਰੀ

Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਸੂਬੇ ਦੇ 2600 ਪਿੰਡਾਂ ਵਿੱਚ 81 ਕਰੋੜ ਰੁਪਏ ਦੀ ਲਾਗਤ ਨਾਲ 50,870 ਲਾਈਟਾਂ ਲਗਾਈਆਂ ਜਾਣਗੀਆਂ। ਇਸ ਲਈ 8 ਠੇਕੇਦਾਰਾਂ ਨੂੰ ਕੰਮ ਅਲਾਟ ਕਰ ਦਿੱਤਾ ਗਿਆ ਹੈ ਅਤੇ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਬੰਧਤ ਕੰਪਨੀਆਂ ਨੂੰ ਕੰਮ ਦੀ ਵੰਢ ਦੇ ਪੱਤਰ ਜਾਰੀ ਕਰ ਦਿੱਤੇ ਗਏ ਹਨ।

Advertisement

Advertisement
×