ਪਾਕਿ ਜਾਣ ਵਾਲੇ ਜਥੇ ’ਤੇ ਪਾਬੰਦੀ ਬਾਰੇ ਮੁੜ ਫ਼ੈਸਲਾ ਲਏ ਸਰਕਾਰ: ਬਾਬਾ ਬਲਬੀਰ ਸਿੰਘ
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ...
Advertisement
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਏ ਜਾਂਦੇ ਵਿਸ਼ਾਲ ਪੱਧਰ ’ਤੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਭੇਜਣ ਤੇ ਰੋਕ ਲਗਾਉਣੀ ਮੰਦਭਾਗੀ ਹੈ। ਉਨ੍ਹਾਂ ਕੇਦਰ ਸਰਕਾਰ ਦੇ ਇਸ ਫ਼ੈਸਲੇ ਦੀ ਕਰੜੀ ਨਿੰਦਾ ਕਰਦਿਆ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਹੈ। ਉਨ੍ਹਾਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕੀਤਾ ਜਾਵੇ।
Advertisement
Advertisement