ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਾਰੇ ਜਾਣੂ ਕਰਵਾਇਆ; ਚੰਡੀਗੜ੍ਹ ਨਗਰ ਨਿਗਮ ਨੂੰ 125 ਕਰੋੜ ਰੁਪਏ ਦੇਣ ਉੱਤੇ ਕੀਤਾ ਧੰਨਵਾਦ
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਸਾਮ ਦੇ ਗੁਹਾਟੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਵਿੱਚ ਹੜ੍ਹਾਂ ਕਰਕੇ ਬਣੇ ਹਾਲਾਤ ਬਾਰੇ ਜਾਣੂ ਕਰਵਾਇਆ।
ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੇ ਜਾ ਰਹੇ ਰਾਹਤ ਕਾਰਜਾਂ ਅਤੇ ਮੌਜੂਦਾ ਹਾਲਾਤ ਬਾਰੇ ਜਾਗਰੂਕ ਕੀਤਾ। ਇਸ ਦੇ ਨਾਲ ਹੀ ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ੍ਹ ਨਗਰ ਨਿਗਮ ਨੂੰ 125 ਕਰੋੜ ਰੁਪਏ ਦੇਣ ਉੱਤੇ ਧੰਨਵਾਦ ਕੀਤਾ। ਰਾਜਪਾਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ।
Advertisement
Advertisement
Advertisement
×