DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Governor Lays Foundation Stone for New Maloya School Block: ਮਲੋਆ ਦੇ ਸਰਕਾਰੀ ਸਕੂਲ ’ਚ ਤਿੰਨ ਮੰਜ਼ਿਲਾ ਬਲਾਕ ਬਣੇਗਾ

ਬਲਾਕ ਦਾ ਕੰਮ ਡੇਢ ਸਾਲ ਵਿੱਚ ਮੁਕੰਮਲ ਹੋਵੇਗਾ; ਪ੍ਰਸ਼ਾਸਕ ਕਟਾਰੀਆ ਨੇ ਨੀਂਹ ਪੱਥਰ ਰੱਖਿਆ

  • fb
  • twitter
  • whatsapp
  • whatsapp
featured-img featured-img
ਸਕੂਲ ਵਿੱਚ ਵਿਦਿਆਰਥਣ ਨਾਲ ਗੱਲਬਾਤ ਕਰਦੇ ਹੋਏ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ।
Advertisement
ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੋਆ ਵਿੱਚ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਿਆ। ਇਹ ਤਿੰਨ ਮੰਜ਼ਿਲਾ ਬਲਾਕ 2.24 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ ਜਿਸ ਵਿੱਚ ਅੱਠ ਕਲਾਸਰੂਮ, ਲਾਇਬ੍ਰੇਰੀ ਅਤੇ ਕੰਪਿਊਟਰ ਸਾਇੰਸ, ਵਿਗਿਆਨ, ਗਣਿਤ, ਸਮਾਜਿਕ ਵਿਗਿਆਨ ਅਤੇ ਗ੍ਰਹਿ ਵਿਗਿਆਨ ਲਈ ਪ੍ਰਯੋਗਸ਼ਾਲਾਵਾਂ ਵੀ ਹੋਣਗੀਆਂ। ਇਸ ਵਿੱਚ ਮਲਟੀਮੀਡੀਆ ਕਮਰਾ ਅਤੇ ਖੇਡਾਂ ਲਈ ਕਮਰੇ ਹੋਣਗੇ ਜਦਕਿ ਵਿਦਿਆਰਥੀਆਂ ਲਈ ਹੋਰ ਸਹੂਲਤਾਂ ਵੀ ਹੋਣਗੀਆਂ। ਇਹ ਬਲਾਕ ਡੇਢ ਸਾਲ ਵਿੱਚ ਮੁਕੰਮਲ ਹੋਵੇਗਾ।

ਇਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਡਾ. ਏ ਪੀ ਜੇ ਅਬਦੁਲ ਕਲਾਮ ਅਤੇ ਡਾ. ਬੀ ਆਰ ਅੰਬੇਡਕਰ ਦੀਆਂ ਉਦਾਹਰਣਾਂ ਦਿੰਦਿਆਂ ਕਿਹਾ ਕਿ ਦ੍ਰਿੜ੍ਹ ਇਰਾਦੇ ਅਤੇ ਸਿੱਖਿਆ ਨਾਲ ਮੁਸ਼ਕਲਾਂ ਨੂੰ ਪਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਕੂਲਾਂ ਦੇ ਗ੍ਰੇਡਿੰਗ ਇੰਡੈਕਸ ਵਿੱਚ ਚੰਡੀਗੜ੍ਹ ਨੇ ਸਿਖਰਲਾ ਸਥਾਨ ਪ੍ਰਾਪਤ ਕਰ ਕੇ ਅਤੇ 2025-26 ਵਿੱਚ ‘ਉੱਤਮ- 3’ ਗਰੇਡ ਹਾਸਲ ਕਰ ਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਮਲੋਆ ਸਕੂਲ ਵੱਲੋਂ ਇਸ ਵਾਰ ਸੌ ਫੀਸਦੀ ਨਤੀਜਾ ਦੇਣ ਦੀ ਸ਼ਲਾਘਾ ਕੀਤੀ।

Advertisement

ਇਸ ਤੋਂ ਬਾਅਦ ਪ੍ਰਸ਼ਾਸਕ ਨੇ ਹਦਾਇਤ ਕੀਤੀ ਕਿ ਨਵੇਂ ਬਲਾਕ ਦਾ ਨਿਰਮਾਣ ਡੇਢ ਸਾਲ ਦੇ ਤੈਅ ਸਮੇਂ ਵਿੱਚ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਮੁਕੰਮਲ ਕੀਤਾ ਜਾਵੇ।

Advertisement

ਇਸ ਮੌਕੇ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਮੁੱਖ ਸਕੱਤਰ ਐੱਚ ਰਾਜੇਸ਼ ਪ੍ਰਸਾਦ, ਸਿੱਖਿਆ ਸਕੱਤਰ ਪ੍ਰੇਰਨਾ ਪੁਰੀ, ਡਾਇਰੈਕਟਰ ਸਕੂਲ ਸਿੱਖਿਆ ਨਿਤੀਸ਼ ਸਿੰਗਲਾ, ਡਾਇਰੈਕਟਰ ਪਬਲਿਕ ਰਿਲੇਸ਼ਨਜ਼ ਰਾਜੀਵ ਤਿਵਾੜੀ, ਮੁੱਖ ਇੰਜਨੀਅਰ ਸੀ ਬੀ ਓਝਾ ਅਤੇ ਮੁੱਖ ਆਰਕੀਟੈਕਟ ਰਾਜੀਵ ਮਹਿਤਾ ਮੌਜੂਦ ਸਨ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਡਾ. ਤੇਜਵੀਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।

Advertisement
×