ਰਾਜਪਾਲ ਵੱਲੋਂ ਕੌਮਾਂਤਰੀ ਖਿਡਾਰਨ ਨਾਲ ਮੁਲਾਕਾਤ
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿਕਲਬਾਲ ਦੀ ਕੌਮਾਂਤਰੀ ਖਿਡਾਰਨ ਗੁਰਲੀਨ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਬੀਬੀ ਅਮਨਜੋਤ ਨੇ ਦੱਸਿਆ ਕਿ ਰਾਜਪਾਲ ਨੇ ਖਿਡਾਰਨ ਨੂੰ ਵਿਸਵਾਸ਼...
Advertisement
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪਿਕਲਬਾਲ ਦੀ ਕੌਮਾਂਤਰੀ ਖਿਡਾਰਨ ਗੁਰਲੀਨ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਬੀਬੀ ਅਮਨਜੋਤ ਨੇ ਦੱਸਿਆ ਕਿ ਰਾਜਪਾਲ ਨੇ ਖਿਡਾਰਨ ਨੂੰ ਵਿਸਵਾਸ਼ ਦਵਾਇਆ ਹੈ ਕਿ ਉਸ ਨੂੰ ਆਪਣੀ ਖੇਡ ਨੂੰ ਅੱਗੇ ਵਧਾਉਣ ਲਈ ਜੋ ਵੀ ਮਦਦ ਚਾਹੀਦੀ ਹੋਵੇਗੀ, ਉਹ ਸਰਕਾਰ ਵੱਲੋਂ ਉਸ ਨੂੰ ਦਿਵਾਉਣ ਵਿੱਚ ਯਤਨ ਕਰਨਗੇ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਜੀਵਨ ਦਾ ਜ਼ਰੂਰੀ ਅੰਗ ਬਣਾਉਣ ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਸਰਕਾਰ ਨੂੰ ਵੀ ਰਾਜ ਵਿੱਚ ਖੇਡ ਸੱਭਿਆਚਾਰ ਬਣਾਉਣ ਲਈ ਬਿਆਨਬਾਜ਼ੀ ਨੂੰ ਛੱਡ ਕੇ ਅਮਲੀ ਤੌਰ ’ਤੇ ਕੰਮ ਕਰਨ ਦੀ ਅਪੀਲ ਕੀਤੀ।
Advertisement
Advertisement