ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਦਸੰਬਰ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਜ਼ਦੀਕੀ ਪਿੰਡ ਮੌਜਪੁਰ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਦੇ ਵਿਕਾਸ ਲਈ 47 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਚੁੱਕੀ ਹੈ ਅਤੇ ਲਿੰਕ ਸੜਕ 18 ਫੁੱਟ ਤੱਕ ਚੌੜੀ ਅਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਕੇ ਸਮੁੱਚੇ ਹਲਕੇ ਦੀ ਕਾਇਆ ਕਲਪ ਕੀਤੀ ਜਾਵੇਗੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਮੰਗਾ ਸਿੰਘ ਸਰਪੰਚ, ਬਲਬੀਰ ਸਿੰਘ ਸਾਬਕਾ ਸਰਪੰਚ, ਦੀਦਾਰ ਸਿੰਘ, ਮਹਿੰਦਰ ਸਿੰਘ, ਕੁਲਬੀਰ ਸਿੰਘ, ਪੂਜਾ ਕੌਸ਼ਿਕ, ਦਵਿੰਦਰ ਸਿੰਘ (ਸਾਰੇ ਪੰਚ), ਬਾਬਾ ਰਤਨ ਸਿੰਘ, ਸ਼ੇਰ ਸਿੰਘ, ਗੁਰਨਾਮ ਸਿੰਘ ਚੌਕੀਦਾਰ, ਬਹਾਦਰ ਸਿੰਘ ਫੌਜੀ, ਹਰਨੇਕ ਸਿੰਘ ਫੌਜੀ ਅਤੇ ਬੀਡੀਪੀਓ ਹਿਤੇਨ ਕਪਿਲਾ ਵੀ ਮੌਜੂਦ ਸਨ।