ਪੱਤਰ ਪ੍ਰੇਰਕ
ਕੁਰਾਲੀ, 30 ਜੂਨ
ਹਲਕਾ ਖਰੜ ਅਧੀਨ ਪੈਂਦੇ ਪਿੰਡਾਂ ਦੇ ਛੱਪੜ ਅਤੇ ਗਲੀਆਂ-ਨਾਲੀਆਂ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਗਰਾਂਟ ਤਹਿਤ ਬਲਾਕ ਮਾਜਰੀ ਦੇ ਪਿੰਡ ਚੰਦਪੁਰ ਤੇ ਮਾਜਰਾ ਨੂੰ ਗਰਾਂਟ ਸੌਂਪੀ ਪਈ। ਇਸ ਦੌਰਾਨ ਹਲਕਾ ਅਨਮੋਲ ਗਗਨ ਮਾਨ ਵਲੋਂ ਉਨ੍ਹਾਂ ਦੇ ਭਰਾ ਨਵਦੀਪ ਸਿੰਘ ਗੋਲਡੀ ਨੇ ਪਿੰਡਾਂ ਦਾ ਦੌਰਾ ਕਰਦਿਆਂ ਹੋਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਗਰਾਂਟ ਪੰਚਾਇਤਾਂ ਨੂੰ ਸੌਂਪੀ।
ਇਸ ਮੌਕੇ ਨਵਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਪਿੰਡ ਚੰਦਪੁਰ ਵਿੱਚ ਛੱਪੜਾਂ ਦੇ ਨਵੀਨੀਕਰਨ ਲਈ 11 ਲੱਖ ਤੇ ਪਿੰਡ ਮਾਜਰਾ ਵਿੱਚ ਗਲੀਆਂ-ਨਾਲੀਆਂ ਦੇ ਕੰਮਾਂ ਲਈ 13 ਲੱਖ ਦੀ ਗਰਾਂਟ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਖਰੜ ਹਲਕੇ ਦੇ ਪਿੰਡਾਂ ਅੰਦਰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਿਧਾਇਕ ਅਨਮੋਲ ਗਗਨ ਮਾਨ ਵਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਪੰਚਾਇਤਾਂ ਨੂੰ ਕਿਹਾ ਕਿ ਉਹ ਕੰਮ ਦੀ ਗੁਣਵੱਤਾ ਤੇ ਸਮੇਂ ਸਿਰ ਮੁਕੰਮਲਤਾ ਯਕੀਨੀ ਬਣਾਉਣ।