ਪੰਚਕੂਲਾ ’ਚ ਚੱਲਣਗੇ ਹਰੇ ਪਟਾਕੇ
ਸਥਾਨਕ ਪੁਲੀਸ ਨੇ ਦੀਵਾਲੀ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡੀ ਸੀ ਪੀ ਸ੍ਰਿਸ਼ਟੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਅਤੇ 21 ਅਕਤੂਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ...
Advertisement
ਸਥਾਨਕ ਪੁਲੀਸ ਨੇ ਦੀਵਾਲੀ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡੀ ਸੀ ਪੀ ਸ੍ਰਿਸ਼ਟੀ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 20 ਅਤੇ 21 ਅਕਤੂਬਰ ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਕਿਸਮ ਦੇ ਲੜੀ ਵਾਲੇ ਪਟਾਕੇ ਜਾਂ ਬੇਰੀਅਮ ਲੂਣ ਵਾਲੇ ਪਟਾਕਿਆਂ ਦੇ ਨਿਰਮਾਣ, ਵਿੱਕਰੀ ਅਤੇ ਵਰਤੋਂ ’ਤੇ ਕਾਰਵਾਈ ਹੋਵੇਗੀ।
ਡੀ ਸੀ ਪੀ ਨੇ ਦੱਸਿਆ ਕਿ ਇਹ ਹੁਕਮ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ ਦੀ ਧਾਰਾ 10 ਦੇ ਤਹਿਤ ਜਾਰੀ ਕੀਤਾ ਗਿਆ ਹੈ। ਅਸਥਾਈ ਲਾਇਸੈਂਸ ਧਾਰਕ ਸਿਰਫ਼ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੁਆਰਾ ਨਿਰਧਾਰਤ ਖੇਤਰਾਂ ਵਿੱਚ ਹੀ ਪਟਾਕੇ ਵੇਚ ਸਕਣਗੇ। ਹਸਪਤਾਲਾਂ, ਸਕੂਲਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਅੰਦਰ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ਦੀ ਮਨਾਹੀ ਹੋਵੇਗੀ।
Advertisement
Advertisement