ਕਰਿਆਨਾ ਐਸੋਸੀਏਸ਼ਨ ਵੱਲੋਂ ਗੁਪਤਾ ਨੂੰ ਵਧਾਈ
ਪੰਜਾਬ ਪ੍ਰਦੇਸ਼ ਰਿਟੇਲ ਅਤੇ ਹੋਲਸੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਮੋਦ ਗੁਪਤਾ ਧੂਰੀ ਨੇ ਰਾਜਿੰਦਰ ਗੁਪਤਾ ਦੇ ਰਾਜ ਸਭਾ ਦੇ ਮੈਂਬਰ ਚੁਣੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਪਾਰੀ ਵੀ ਖ਼ੁਸ਼ ਹਨ ਕਿ ਹੁਣ...
Advertisement
ਪੰਜਾਬ ਪ੍ਰਦੇਸ਼ ਰਿਟੇਲ ਅਤੇ ਹੋਲਸੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਮੋਦ ਗੁਪਤਾ ਧੂਰੀ ਨੇ ਰਾਜਿੰਦਰ ਗੁਪਤਾ ਦੇ ਰਾਜ ਸਭਾ ਦੇ ਮੈਂਬਰ ਚੁਣੇ ਜਾਣ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਵਪਾਰੀ ਵੀ ਖ਼ੁਸ਼ ਹਨ ਕਿ ਹੁਣ ਉਨ੍ਹਾਂ ਦੀ ਆਵਾਜ਼ ਰਾਜ ਸਭਾ ਵਿੱਚ ਚੁੱਕੀ ਜਾਵੇਗੀ। ਉਨ੍ਹਾਂ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਦਾ ਧੰਨਵਾਦ ਕੀਤਾ। ਪ੍ਰਧਾਨ ਨੇ ਰਾਜਿੰਦਰ ਗੁਪਤਾ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਵਪਾਰੀ ਹਮੇਸ਼ਾ ਉਨ੍ਹਾਂ ਦਾ ਸਾਥ ਦੇਣਗੇ।
Advertisement
Advertisement
×