ਜਪੁਜੀ ਸਾਹਿਬ ਦਾ ਸਮੂਹਿਕ ਪਾਠ ਕਰਵਾਇਆ
ਫਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2024-25 ਦੀ ਸਮਾਪਤੀ ਨੂੰ ਮੁੱਖ ਰੱਖਦਿਆਂ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸੰਬੋਧਨ ਕੀਤਾ। ਕਾਲਜ ਦੇ ਸੰਗੀਤ ਵਿਭਾਗ...
Advertisement
ਫਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2024-25 ਦੀ ਸਮਾਪਤੀ ਨੂੰ ਮੁੱਖ ਰੱਖਦਿਆਂ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦਾ ਸਮੂਹਿਕ ਪਾਠ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਸੰਬੋਧਨ ਕੀਤਾ। ਕਾਲਜ ਦੇ ਸੰਗੀਤ ਵਿਭਾਗ ਅਤੇ ਦੂਸਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਰਾਹੀਂ ਇਲਾਹੀ ਕੀਰਤਨ ਕੀਤਾ। ਇਸ ਮੌਕੇ ਕਾਲਜ ਦੇ 104 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਪ੍ਰਾਪਤ ਅੰਮ੍ਰਿਤਧਾਰੀ ਸਕਾਲਰਸ਼ਿਪ ਦੀ 8 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ ਵੀ ਦਿੱਤੀ ਗਈ। ਇਸ ਮੌਕੇ ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਾ. ਕੁਲਦੀਪ ਕੌਰ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਜੁਝਾਰ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਹਰਭਿੰਦਰ ਸਿੰਘ, ਪ੍ਰੋ. ਬ੍ਰਹਮਜੋਤ ਕੌਰ, ਡਾ. ਪੁਸ਼ਪਿੰਦਰ ਸਿੰਘ ਅਤੇ ਪ੍ਰੋ. ਸ਼ਹਿਜੀਤ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement