DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੀਐੱਸਟੀ: ਮਾਰਚ ’ਚ ਪਿਛਲੇ ਸਾਲ ਦੇ ਮੁਕਾਬਲੇ 18 ਫ਼ੀਸਦ ਦਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਪਰੈਲ ਚੰਡੀਗੜ੍ਹ ਵਿੱਚ ਮਾਰਚ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 18 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਵਾਰ ਮਾਰਚ ਮਹੀਨੇ ਵਿੱਚ 36 ਕਰੋੜ ਰੁਪਏ ਵੱਧ ਜੀਐੱਸਟੀ ਦੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ 2024...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 1 ਅਪਰੈਲ

Advertisement

ਚੰਡੀਗੜ੍ਹ ਵਿੱਚ ਮਾਰਚ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 18 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਵਾਰ ਮਾਰਚ ਮਹੀਨੇ ਵਿੱਚ 36 ਕਰੋੜ ਰੁਪਏ ਵੱਧ ਜੀਐੱਸਟੀ ਦੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ 2024 ਵਿੱਚ 238 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਮਾਰਚ ਮਹੀਨੇ ਵਿੱਚ 202 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸੇ ਤਰ੍ਹਾਂ ਫਰਵਰੀ 2024 ਵਿੱਚ 12 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਇਸ ਸਾਲ ਫਰਵਰੀ ਮਹੀਨੇ ਵਿੱਚ 211 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ 188 ਕਰੋੜ ਰੁਪਏ ਜੀਐੱਸਟੀ ਦੇ ਆਏ ਸਨ।

ਇਸੇ ਤਰ੍ਹਾਂ ਦਸੰਬਰ 2023 ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 29 ਫ਼ੀਸਦ ਵੱਧ 281 ਕਰੋੜ ਰੁਪਏ ਇਕੱਠਾ ਹੋਇਆ ਸੀ, ਜਦੋਂ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 218 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਨਵੰਬਰ 2023 ’ਚ ਵੀ 20 ਫ਼ੀਸਦ ਵੱਧ 210 ਕਰੋੜ ਰੁਪਏ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ 175 ਕਰੋੜ ਰੁਪਏ ਇਕੱਠੇ ਹੋਏ ਸਨ। ਅਕਤੂਬਰ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 11 ਫ਼ੀਸਦ ਵੱਧ 389 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ 351 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।

ਸਤੰਬਰ 2023 ਵਿੱਚ 6 ਫ਼ੀਸਦ ਜੀਐੱਸਟੀ ਵੱਧ ਕੇ 219 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਸਤੰਬਰ ਮਹੀਨੇ ’ਚ 206 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।

Advertisement
×