ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਈ
ਚੰਡੀਗੜ੍ਹ ਵਿੱਚ ਅਪਰੈਲ ਮਹੀਨੇ ’ਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਵਾਰ ਅਪਰੈਲ ਮਹੀਨੇ ਵਿੱਚ 58 ਕਰੋੜ ਰੁਪਏ ਵੱਧ ਜੀਐੱਸਟੀ ਤੋਂ ਆਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅਪਰੈਲ 2024 ਵਿੱਚ 313 ਕਰੋੜ ਰੁਪਏ ਜੀਐੱਸਟੀ ਤੋਂ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਅਪਰੈਲ ਮਹੀਨੇ ਵਿੱਚ 255 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸੇ ਤਰ੍ਹਾਂ ਮਾਰਚ 2024 ਵਿੱਚ ਪਿਛਲੇ ਸਾਲ ਦੇ ਮੁਕਾਬਲੇ 18 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ। ਮਾਰਚ 2024 ਵਿੱਚ 238 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ ਜਦੋਂ ਕਿ ਪਿਛਲੇ ਸਾਲ ਮਾਰਚ ਮਹੀਨੇ ਵਿੱਚ 202 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਫਰਵਰੀ 2024 ਵਿੱਚ 12 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਇਸ ਸਾਲ ਫਰਵਰੀ ਮਹੀਨੇ ਵਿੱਚ 211 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ 188 ਕਰੋੜ ਰੁਪਏ ਜੀਐੱਸਟੀ ਦੇ ਆਏ ਸਨ।
ਦਸੰਬਰ 2023 ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 29 ਫ਼ੀਸਦ ਵੱਧ 281 ਕਰੋੜ ਰੁਪਏ ਇਕੱਠਾ ਹੋਏ ਸਨ, ਜਦੋਂ ਕਿ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ 218 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਨਵੰਬਰ 2023 ਵਿੱਚ ਵੀ 20 ਫ਼ੀਸਦ ਵੱਧ 210 ਕਰੋੜ ਰੁਪਏ ਇਕੱਠੇ ਹੋਏ ਸਨ, ਜਦੋਂ ਕਿ ਪਿਛਲੇ ਸਾਲ 175 ਕਰੋੜ ਰੁਪਏ ਇਕੱਠੇ ਹੋਏ ਸਨ।