ਆਤਿਸ਼ ਗੁਪਤਾ
ਚੰਡੀਗੜ੍ਹ, 1 ਜੁਲਾਈ
ਚੰਡੀਗੜ੍ਹ ਵਿੱਚ ਜੂਨ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 34 ਫ਼ੀਸਦ ਵੱਧ ਇਕੱਠਾ ਹੋਇਆ ਹੈ। ਇਸ ਸਾਲ ਜੂਨ ਮਹੀਨੇ ਵਿੱਚ ਜੀਐੱਸਟੀ ਵਜੋਂ 68 ਕਰੋੜ ਰੁਪਏ ਵੱਧ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜੂਨ 2023 ਵਿੱਚ 227.06 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਜੂਨ ਮਹੀਨੇ ਵਿੱਚ 169.7 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਗੌਰਤਲਬ ਹੈ ਕਿ ਮਈ 2023 ਵਿੱਚ 259 ਕਰੋੜ ਰੁਪਏ ਇਕੱਠੇ ਹੋਏ ਹਨ, ਜਦੋਂ ਕਿ ਪਿਛਲੇ ਸਾਲ ਮਈ ਮਹੀਨੇ ’ਚ 167 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤਰ੍ਹਾਂ ਮਈ ਮਹੀਨੇ ’ਚ 55 ਫ਼ੀਸਦ ਜੀਐੱਸਟੀ ਵਜੋਂ ਵੱਧ ਇਕੱਠੇ ਹੋਏ ਸਨ। ਅਪਰੈਲ 2023 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਿਰਫ਼ 2 ਫੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਅਪਰੈਲ 2023 ਵਿੱਚ 255 ਕਰੋੜ ਰੁਪਏ ਜੀਐੱਸਟੀ ਵਜੋਂ ਇਕੱਠੇ ਹੋਏ ਹਨ ਜਦਕਿ ਪਿਛਲੇ ਸਾਲ ਅਪਰੈਲ ਮਹੀਨੇ ’ਚ 249 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।
ਇਸ ਤੋਂ ਪਹਿਲਾਂ ਮਾਰਚ ਮਹੀਨੇ ’ਚ ਪਿਛਲੇ ਸਾਲ ਦੇ ਮੁਕਾਬਲੇ 10.09 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਸਾਲ 2023 ਵਿੱਚ 202 ਕਰੋੜ ਰੁਪਏ ਅਤੇ ਸਾਲ 2022 ’ਚ 184 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਫਰਵਰੀ 2023 ਵਿੱਚ 188 ਕਰੋੜ ਰੁਪਏ ਅਤੇ ਸਾਲ 2022 ਵਿੱਚ 178 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ ਜੋ ਕਿ 5 ਫ਼ੀਸਦ ਵੱਧ ਸੀ। ਦਸੰਬਰ 2022 ਵਿੱਚ ਪਿਛਲੇ ਸਾਲ ਦਸੰਬਰ ਮਹੀਨੇ ਦੇ ਮੁਕਾਬਲੇ 33 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ। ਦਸੰਬਰ 2022 ਵਿੱਚ ਜੀਐੱਸਟੀ ਵਜੋਂ 218 ਕਰੋੜ ਰੁਪਏ ਇਕੱਠੇ ਹੋਏ ਜਦਕਿ ਉਸ ਤੋਂ ਪਿਛਲੇ ਸਾਲ 164 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਨਵੰਬਰ ਮਹੀਨੇ ਵਿੱਚ ਉਸ ਤੋਂ ਪਿਛਲੇ ਸਾਲ ਦੇ ਮੁਕਾਬਲੇ ਜੀਐੱਸਟੀ 3 ਫ਼ੀਸਦ ਘੱਟ ਇਕੱਠਾ ਹੋਇਆ ਸੀ। ਨਵੰਬਰ 2022 ’ਚ 175 ਕਰੋੜ ਰੁਪਏ ਤੇ ਸਾਲ 2021 ਵਿੱਚ 180 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਅਕਤੂਬਰ 2022 ਵਿੱਚ ਉਸ ਤੋਂ ਪਿਛਲੇ ਸਾਲ ਅਕਤੂਬਰ ਮਹੀਨੇ ਦੇ ਮੁਕਾਬਲੇ 10 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਅਕਤੂਬਰ 2022 ਵਿੱਚ 203 ਕਰੋੜ ਰੁਪਏ ਜੀਐੱਸਟੀ ਵਜੋਂ ਇਕੱਠੇ ਹੋਏ ਹਨ, ਜਦਕਿ ਉਸ ਤੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ 158 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ। ਸਤੰਬਰ 2002 ਵਿੱਚ ਉਸ ਤੋਂ ਪਿਛਲੇ ਸਾਲ ਸਤੰਬਰ ਮਹੀਨੇ ਦੇ ਮੁਕਾਬਲੇ 35 ਫ਼ੀਸਦ ਵੱਧ ਜੀਐੱਸਟੀ ਇਕੱਠਾ ਹੋਇਆ ਸੀ। ਸਤੰਬਰ 2022 ਵਿੱਚ 206 ਕਰੋੜ ਰੁਪਏ ਜਦਕਿ ਸਾਲ 2021 ਵਿੱਚ ਸਤੰਬਰ ਮਹੀਨੇ ਵਿੱਚ 152 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।