DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੀਟੀਯੂ ਵੱਲੋਂ ਖਜ਼ਾਨਾ ਦਫਤਰ ਦਾ ਘਿਰਾਓ ਅੱਜ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 7 ਜੁਲਾਈ ਅਧਿਆਪਕਾਂ ਦੀਆਂ ਜੂਨ ਮਹੀਨੇ ਦੀਆਂ ਤਨਖਾਹਾਂ ਨਾ ਜਾਰੀ ਹੋਣ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ , ਜਿਸ ਕਾਰਨ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੰਘਰਸ਼ ਕਰਨ ਦਾ ਫੈਸਲਾ ਲਿਆ...
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 7 ਜੁਲਾਈ

Advertisement

ਅਧਿਆਪਕਾਂ ਦੀਆਂ ਜੂਨ ਮਹੀਨੇ ਦੀਆਂ ਤਨਖਾਹਾਂ ਨਾ ਜਾਰੀ ਹੋਣ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ , ਜਿਸ ਕਾਰਨ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੰਘਰਸ਼ ਕਰਨ ਦਾ ਫੈਸਲਾ ਲਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ , ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ ਅਤੇ ਪ੍ਰੈੱਸ ਸਕੱਤਰ ਸਿਮਰਨਜੀਤ ਸਿੰਘ ਰੱਕੜ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਜੇ ਅੱਜ 8 ਜੁਲਾਈ ਦੁਪਹਿਰ ਤੱਕ ਤਨਖਾਹਾਂ ਜਾਰੀ ਨਹੀਂ ਹੁੰਦੀਆਂ ਤਾਂ ਸਕੂਲਾਂ ਦੀ ਛੁੱਟੀ ਤੋਂ ਬਾਅਦ ਜ਼ਿਲ੍ਹੇ ਦੇ ਸਮੂਹ  ਅਧਿਆਪਕ ਜ਼ਿਲ੍ਹਾ ਖਜ਼ਾਨਾ ਦਫਤਰ ਦਾ ਘਿਰਾਓ ਕਰਨਗੇ। ਇਸ ਮੌਕੇ ਕੁਲਵੀਰ ਸਿੰਘ , ਅਵਨੀਤ ਚੱਢਾ ,ਗੁਰਚਰਨ ਸਿੰਘ , ਗੁਰਪ੍ਰੀਤ ਸਿੰਘ ਹੀਰਾ, ਅਵਤਾਰ ਸਿੰਘ ,ਗੁਰਪ੍ਰੀਤ ਸਿੰਘ , ਜਗਦੀਪ ਸਿੰਘ, ਮਹਿੰਦਰਪਾਲ ਸਿੰਘ , ਦਲਜੀਤ ਸਿੰਘ ਜਟਾਣਾ, ਕੁਲਦੀਪ ਸਿੰਘ ਅਤੇ ਦਵਿੰਦਰ ਸਿੰਘ ਸਮਾਣਾ ਆਦਿ ਹਾਜ਼ਰ ਸਨ।

Advertisement
×