ਜੀਟੀਯੂ ਵੱਲੋਂ ਖਜ਼ਾਨਾ ਦਫ਼ਤਰ ਦਾ ਘਿਰਾਓ ਅੱਜ
ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 7 ਜੁਲਾਈ ਅਧਿਆਪਕਾਂ ਦੀਆਂ ਜੂਨ ਮਹੀਨੇ ਦੀਆਂ ਤਨਖਾਹਾਂ ਨਾ ਜਾਰੀ ਹੋਣ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ , ਜਿਸ ਕਾਰਨ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੰਘਰਸ਼ ਕਰਨ ਦਾ ਫੈਸਲਾ ਲਿਆ...
Advertisement
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 7 ਜੁਲਾਈ
Advertisement
ਅਧਿਆਪਕਾਂ ਦੀਆਂ ਜੂਨ ਮਹੀਨੇ ਦੀਆਂ ਤਨਖਾਹਾਂ ਨਾ ਜਾਰੀ ਹੋਣ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ , ਜਿਸ ਕਾਰਨ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੰਘਰਸ਼ ਕਰਨ ਦਾ ਫੈਸਲਾ ਲਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ , ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ ਅਤੇ ਪ੍ਰੈੱਸ ਸਕੱਤਰ ਸਿਮਰਨਜੀਤ ਸਿੰਘ ਰੱਕੜ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਅਧਿਆਪਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਜੇ ਅੱਜ 8 ਜੁਲਾਈ ਦੁਪਹਿਰ ਤੱਕ ਤਨਖਾਹਾਂ ਜਾਰੀ ਨਹੀਂ ਹੁੰਦੀਆਂ ਤਾਂ ਸਕੂਲਾਂ ਦੀ ਛੁੱਟੀ ਤੋਂ ਬਾਅਦ ਜ਼ਿਲ੍ਹੇ ਦੇ ਸਮੂਹ ਅਧਿਆਪਕ ਜ਼ਿਲ੍ਹਾ ਖਜ਼ਾਨਾ ਦਫਤਰ ਦਾ ਘਿਰਾਓ ਕਰਨਗੇ। ਇਸ ਮੌਕੇ ਕੁਲਵੀਰ ਸਿੰਘ ਹਾਜ਼ਰ ਸਨ।
Advertisement