ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਡੀਪੀਆਈ ਦਫ਼ਤਰ ਅੱਗੇ ਧਰਨਾ

ਨੌਕਰੀ ਨੂੰ ਸੁਰੱਖਿਅਤ ਕਰਨ ਤੇ ਤਨਖਾਹ ਜਾਰੀ ਕਰਨ ਦੀ ਮੰਗ
ਮੁਹਾਲੀ ਵਿੱਚ ਡੀਪੀਆਈ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਗੈਸਟ ਫੈਕਲਟੀ ਪ੍ਰੋਫ਼ੈਸਰ। -ਫੋਟੋ: ਵਿੱਕੀ ਘਾਰੂ
Advertisement

ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀ ਨੌਕਰੀ ਸੁਰੱਖਿਅਤ ਕਰਨ ਲਈ ਜਲਦ ਨੀਤੀ ਅਮਲ ਵਿਚ ਲਿਆਉਣ ਅਤੇ ਪ੍ਰਭਾਵਿਤ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ (ਕਾਲਜਾਂ) ਮੁਹਾਲੀ ਦਫ਼ਤਰ ਅੱਗੇ ਸੰਯੁਕਤ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਧਰਨਾ ਦਿੱਤਾ। ਇਸ ਮੌਕੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਡਾ. ਰਾਵਿੰਦਰ ਸਿੰਘ, ਪ੍ਰੋ. ਗੁਰਸੇਵ ਸਿੰਘ, ਡਾ. ਪਰਮਜੀਤ ਸਿੰਘ ਤੇ ਪ੍ਰੋ.ਮੁਹੰਮਦ ਤਨਵੀਰ ਨੇ ਕਿਹਾ ਕਿ ਨਵੇਂ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਕਰਨ ਨਾਲ ਸੂਬੇ ਵਿਚ 185 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਪ੍ਰਭਾਵਿਤ ਹੋ ਗਏ ਸਨ, ਕਿਉਂਕਿ ਉਨ੍ਹਾਂ ਦੀਆਂ ਅਸਾਮੀਆਂ ਨੂੰ ਖਾਲੀ ਦਰਸਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 123 ਦੇ ਕਰੀਬ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਜਨਵਰੀ 2025 ਤੋਂ ਤਨਖ਼ਾਹ ਨਹੀਂ ਦਿੱਤੀ ਗਈ ਜਦ ਕਿ ਉਹ ਕਾਲਜਾਂ ਵਿਚ ਅਕਾਦਮਿਕ ਦੇ ਨਾਲ-ਨਾਲ ਹਰ ਤਰ੍ਹਾਂਂ ਦੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਅ ਰਹੇ ਹਨ।

Advertisement

ਉਨ੍ਹਾਂ ਕਿਹਾ ਕਿ ਉਹ ਕਈ ਵਾਰ ਉਚੇਰੀ ਸਿੱਖਿਆ ਮੰਤਰੀ ਅਤੇ ਉੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਆ ਕਰਨ ਲਈ ਨੀਤੀ ਬਣਾਉਣ ਦੀ ਮੰਗ ਕਰ ਚੁੱਕੇ ਹਨ ਪਰ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਨੂੰ ਲਾਰੇ ਲਗਾਏ ਜਾ ਰਹੇ ਹਨ।

ਇਸ ਮੌਕੇ ਪੁਲੀਸ ਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਵਫ਼ਦ ਦੀ ਮੀਟਿੰਗ ਡੀਪੀਆਈ ਦਫ਼ਤਰ ਦੇ ਅਧਿਕਾਰੀਆਂ ਨਾਲ ਕਰਵਾਈ, ਜਿਨ੍ਹਾਂ 29 ਜੁਲਾਈ ਤੱਕ ਵਫ਼ਦ ਨਾਲ ਮੁੜ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।

Advertisement