DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gulzar Singh Case: ਸਾਬਕਾ CM ਚੰਨੀ ਨੇ CBI ਜਾਂਚ ਤੇ ਵਿੱਤ ਮੰਤਰੀ ਚੀਮਾ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ

ਕਾਂਗਰਸੀ ਵਫ਼ਦ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ’ਤੇ ਘੇਰੀ ‘ਆਪ’ ਸਰਕਾਰ

  • fb
  • twitter
  • whatsapp
  • whatsapp
featured-img featured-img
ਚਰਨਜੀਤ ਸਿੰਘ ਚੰਨੀ। ਫਾਈਲ ਫੋਟੋ
Advertisement

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਗਰੂਰ ਜ਼ਿਲ੍ਹੇ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਆਤਮ-ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਦੀ ਮੰਗ ਕੀਤੀ ਹੈ। ਇਸ ਦੌਰਾਨ ਚੰਨੀ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਅਤੇ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ।

ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂਆਂ ਦੇ ਵਫ਼ਦ ਦੀ ਅਗਵਾਈ ਕਰਦਿਆਂ ਚੰਨੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਮ੍ਰਿਤਕ ਗੁਲਜ਼ਾਰ ਸਿੰਘ ਨੇ ਆਪਣੇ ਪੁੱਤਰ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਆਵਾਜ਼ ਚੁੱਕੀ ਸੀ, ਜਿਸ ਤੋਂ ਬਾਅਦ ਸਥਾਨਕ 'ਆਪ' ਨਾਲ ਜੁੜੇ ਅਹੁਦੇਦਾਰਾਂ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਗਿਆ ਅਤੇ ਧਮਕੀਆਂ ਦਿੱਤੀਆਂ ਗਈਆਂ।

Advertisement

ਚੰਨੀ ਨੇ ਇਹ ਵੀ ਦਾਅਵਾ ਕੀਤਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਪੁਲੀਸ ਨੇ ਹਸਪਤਾਲੋਂ ਲਾਸ਼ ਜ਼ਬਰਦਸਤੀ ਲੈ ਕੇ ਉਸ ਦਾ ਸਸਕਾਰ ਕਰ ਦਿੱਤਾ। ਇਸ ਮਾਮਲੇ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਵੀ ਹਰਪਾਲ ਚੀਮਾ ਦੇ ਅਸਤੀਫ਼ੇ, ਉਨ੍ਹਾਂ ਦਾ ਨਾਂ ਪੁਲੀਸ ਕੇਸ (ਐੱਫ.ਆਈ.ਆਰ.) ਵਿੱਚ ਸ਼ਾਮਲ ਕਰਨ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

Advertisement

Advertisement
×