DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Panjab University ਕੈਂਪਸ ਵਿੱਚ ਗੋਲੀਆਂ ਚੱਲੀਆਂ; SOPU ਆਗੂ ਨੂੰ ਡਰਾਉਣ ਲਈ ਹਵਾਈ ਫਾਇਰ ਕੀਤੇ

Satinder Sartaaj ਦੇ Show ਤੋਂ ਪਹਿਲਾਂ ਗੋਲੀਬਾਰੀ; ਪੁਲੀਸ ਵੱਲੋਂ ਜਾਂਚ

  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ (PU) ਦੇ ਕੈਂਪਸ ਵਿੱਚ ਅੱਜ ਸ਼ਾਮ Botany Department ਨੇੜੇ ਦੋ ਗੋਲੀਆਂ ਚੱਲਣ ਦੀ ਖ਼ਬਰ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਯੂਨੀਵਰਸਿਟੀ ਵਿੱਚ ਵਿਦਿਆਰਥੀ ਮੇਲਾ ਝਨਕਾਰ ਚੱਲ ਰਿਹਾ ਸੀ ਅਤੇ ਕੈਂਪਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਸਨ। ਜਾਣਕਾਰੀ ਅਨੁਸਾਰ ਇਹ ਹਵਾਈ ਫਾਇਰ ਪੁਰਾਣੀ ਰੰਜਿਸ਼ ਦੇ ਚਲਦਿਆਂ SOPU ਪਾਰਟੀ ਦੇ ਇੱਕ ਵਿਦਿਆਰਥੀ ਆਗੂ ਨੂੰ ਡਰਾਉਣ ਲਈ ਕੀਤੇ ਗਏ ਸਨ।

ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਵਿਚ ਸਤਿੰਦਰ ਸਰਤਾਜ ਦਾ ਸ਼ੋਅ ਹੋਣਾ ਹੈ ਤੇ ਇਸ ਤੋਂ ਪਹਿਲਾਂ ਗੋਲੀ ਦੀ ਵਾਰਦਾਤ ਕਾਰਨ ਪੁਲੀਸ ਨੇ ਗਸ਼ਤ ਵਧਾ ਦਿੱਤੀ ਹੈ।

Advertisement

ਇਹ ਵੀ ਪਤਾ ਲੱਗਿਆ ਹੈ ਕਿ ਸੋਪੂ ਆਗੂ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਸ਼ੋਅ ਕਰਵਾਉਣਾ ਚਾਹੁੰਦਾ ਸੀ ਤੇ ਉਹ ਕਈ ਦਿਨਾਂ ਤੋਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਵੀ ਮਿਲ ਰਿਹਾ ਸੀ। ਦੂਜੇ ਪਾਸੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਚਲਾਉਣ ਵਾਲਿਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲੀਸ ਨੇ ਮੌਕੇ ਤੋਂ ਦੋ ਖੋਲ (shells) ਬਰਾਮਦ ਕੀਤੇ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗੋਲੀਆਂ ਜਸ਼ਨਪ੍ਰੀਤ (ਜਸ਼ਨ) ਸਿੰਘ ਜਵੰਦਾ ਨਾਂ ਦੇ ਵਿਦਿਆਰਥੀ ਆਗੂ ਨੂੰ ਧਮਕਾਉਣ ਲਈ ਚਲਾਈਆਂ ਗਈਆਂ ਸਨ। ਹਾਲਾਂਕਿ, ਅਜੇ ਤੱਕ ਕੋਈ ਸ਼ਿਕਾਇਤਕਰਤਾ ਅੱਗੇ ਨਹੀਂ ਆਇਆ ਹੈ। ਪੁਲੀਸ ਕੈਂਪਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਸਕੇ।

ਵਿਦਿਆਰਥੀ ਸਿਆਸਤ ਅਤੇ ਗੈਂਗਸਟਰ ਕੁਨੈਕਸ਼ਨ

ਜਸ਼ਨਪ੍ਰੀਤ ਜਵੰਦਾ ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ (PUCSC) ਦੀਆਂ ਚੋਣਾਂ ਵਿੱਚ 'ਸੋਪੂ' ਵੱਲੋਂ ਜਨਰਲ ਸਕੱਤਰ ਦੇ ਅਹੁਦੇ ਲਈ ਉਮੀਦਵਾਰ ਰਹਿ ਚੁੱਕਿਆ ਹੈ। ਜ਼ਿਕਰਯੋਗ ਹੈ ਕਿ 2024 ਦੀਆਂ ਚੋਣਾਂ ਦੌਰਾਨ ਲਾਰੈਂਸ ਬਿਸ਼ਨੋਈ ਦੇ ਸਾਥੀ ਰਵੀ ਰਾਜਗੜ੍ਹ ਨੇ ਜਨਤਕ ਤੌਰ ’ਤੇ ਜਵੰਦਾ ਨੂੰ ਉਮੀਦਵਾਰ ਵਜੋਂ ਪੇਸ਼ ਕੀਤਾ ਸੀ। ਯੂਨੀਵਰਸਿਟੀ ਵਿੱਚ ਪਹਿਲਾਂ ਵੀ ਅਜਿਹੀਆਂ ਹਿੰਸਕ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਵੇਂ ਕਿ ਅਪਰੈਲ 2016 ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਵਿਦਿਆਰਥੀ ਜ਼ਖਮੀ ਹੋ ਗਏ ਸਨ।

Advertisement
×