Gurcharan Singh Gaba Murder Case: Punjab, ਫ਼ਿਰੋਜ਼ਪੁਰ ਤੇ J&K ਪੁਲੀਸ ਦਾ ਸਾਂਝਾ ਐਕਸ਼ਨ; ਜੰਮੂ-ਕਸ਼ਮੀਰ ਤੋਂ ਹਥਿਆਰਾਂ ਸਣੇ ਦਬੋਚੇ 2 ਸ਼ੂਟਰ
ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ, ਫ਼ਿਰੋਜ਼ਪੁਰ ਦੇ ਗੁਰਚਰਨ ਸਿੰਘ ਗਾਬਾ ਹੱਤਿਆਕਾਂਡ ਵਿੱਚ ਸ਼ਾਮਲ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਫ਼ਲਤਾ ਫ਼ਿਰੋਜ਼ਪੁਰ ਪੁਲੀਸ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਨਾਲ...
ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਸੰਗਠਿਤ ਅਪਰਾਧ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ, ਫ਼ਿਰੋਜ਼ਪੁਰ ਦੇ ਗੁਰਚਰਨ ਸਿੰਘ ਗਾਬਾ ਹੱਤਿਆਕਾਂਡ ਵਿੱਚ ਸ਼ਾਮਲ ਦੋ ਮੁੱਖ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਫ਼ਲਤਾ ਫ਼ਿਰੋਜ਼ਪੁਰ ਪੁਲੀਸ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਨਾਲ ਮਿਲ ਕੇ ਚਲਾਏ ਗਏ ਇੱਕ ਸਾਂਝੇ ਅਪਰੇਸ਼ਨ (ਮੁਹਿੰਮ) ਦੌਰਾਨ ਮਿਲੀ। ਪੰਜਾਬ ਦੇ ਡੀ.ਜੀ.ਪੀ. (DGP) ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'X' (ਪਹਿਲਾਂ ਟਵਿੱਟਰ) 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਰਾਜਸਥਾਨ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਤੋਂ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਇੱਕ ਬੇਰੇਟਾ .30 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।
ਮੁੱਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਜਬਰਨ ਵਸੂਲੀ (ਫ਼ਿਰੌਤੀ), ਡਕੈਤੀ, ਚੋਰੀ ਅਤੇ ਆਰਮਜ਼ ਐਕਟ ਤਹਿਤ ਪਹਿਲਾਂ ਹੀ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ, ਰਾਜਸਥਾਨ ਪੁਲੀਸ ਨੇ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ 'ਤੇ 10,000 ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਸੀ।
In a major breakthrough, the Anti-Gangster Task Force (#AGTF) Punjab, in a well-coordinated operation with Ferozepur Police and Jammu & Kashmir Police, apprehends two shooters from #Rajasthan, involved in the murder of Gurcharan Singh Gaba of Makhu, #Ferozepur, from Jammu &… pic.twitter.com/quBb1Q0kL6
— DGP Punjab Police (@DGPPunjabPolice) June 7, 2026
ਪੁਲੀਸ ਅਧਿਕਾਰੀਆਂ ਮੁਤਾਬਕ ਇਹ ਮੁਲਜ਼ਮ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲ੍ਹਣਵਾਲਾ (ਮੱਖੂ) ਖੇਤਰ ਵਿੱਚ ਹੋਏ ਗੁਰਚਰਨ ਸਿੰਘ ਗਾਬਾ ਦੇ ਕਤਲ ਵਿੱਚ ਸ਼ਾਮਲ ਸਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਚੱਲ ਰਹੇ ਸਨ। ਪੁਲੀਸ ਲਗਾਤਾਰ ਤਕਨੀਕੀ ਅਤੇ ਖੁਫ਼ੀਆ ਜਾਣਕਾਰੀਆਂ ਦੇ ਆਧਾਰ 'ਤੇ ਇਨ੍ਹਾਂ ਦੀ ਭਾਲ ਕਰ ਰਹੀ ਸੀ। ਇਸ ਸਬੰਧੀ ਥਾਨਾ ਮੱਖੂ ਵਿਖੇ ਐੱਫ.ਆਈ.ਆਰ. (FIR) ਦਰਜ ਹੈ। ਹੁਣ ਪੁਲੀਸ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਕਤਲ ਦੀ ਅਸਲ ਸਾਜ਼ਿਸ਼, ਉਨ੍ਹਾਂ ਦੇ ਮਦਦਗਾਰਾਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਰ ਪਹਿਲੂਆਂ ਦਾ ਪਰਦਾਫਾਸ਼ ਕੀਤਾ ਜਾ ਸਕੇ। ਪੰਜਾਬ ਪੁਲੀਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚੋਂ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

