ਗੁਰਦਰਸ਼ਨ ਸੈਣੀ ਓ ਬੀ ਸੀ ਮੋਰਚੇ ਦੇ ਉਪ ਪ੍ਰਧਾਨ ਬਣੇ
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨਾਤਮਕ ਢਾਂਚੇ ਦੇ ਵਿਸਥਾਰ ਤਹਿਤ ਓ ਬੀ ਸੀ ਮੋਰਚੇ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਡੇਰਾਬੱਸੀ ਹਲਕੇ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੂੰ ਓ ਬੀ ਸੀ...
ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਸੰਗਠਨਾਤਮਕ ਢਾਂਚੇ ਦੇ ਵਿਸਥਾਰ ਤਹਿਤ ਓ ਬੀ ਸੀ ਮੋਰਚੇ ਪੰਜਾਬ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਡੇਰਾਬੱਸੀ ਹਲਕੇ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੂੰ ਓ ਬੀ ਸੀ ਮੋਰਚੇ ਪੰਜਾਬ ਦੇ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਆਗੂਆਂ ਅਨੁਸਾਰ ਇਸ ਨਿਯੁਕਤੀ ਵਿੱਚ ਪੰਜਾਬ ਭਾਜਪਾ ਦੀ ਕੋਰ ਲੀਡਰਸ਼ਿਪ ਦੀ ਭੂਮਿਕਾ ਰਹੀ। ਸੂਚੀ ਵਿੱਚ ਸੂਬਾ ਜਨਰਲ ਸਕੱਤਰ ਮੰਥਰੀ ਸ੍ਰੀਨਿਵਾਸੁਲੂ, ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼ਿਵਰਾਜ ਚੌਧਰੀ ਸਮੇਤ ਹੋਰ ਆਗੂ ਸ਼ਾਮਲ ਰਹੇ।
ਸ੍ਰੀ ਸੈਣੀ ਦੀ ਨਿਯੁਕਤੀ ਨਾਲ ਡੇਰਾਬੱਸੀ ਸਮੇਤ ਪੰਜਾਬ ਭਾਜਪਾ ਦੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਉਹ ਲੰਮੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕਾਂ ਨਾਲ ਜੁੜੇ ਕਾਰਜਾਂ ਵਿੱਚ ਸਰਗਰਮ ਹਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੈਣੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

